EntertainmentPunjabTop News

ਮਰਹੂਮ Sidhu Moosewala ਨੂੰ ਮਿਲਿਆ ਯੂਟਿਊਬ ਡਾਇਮੰਡ ਪਲੇਅ ਬਟਨ

ਜਲੰਧਰ : ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਾਵੇਂ 4 ਮਹੀਨੇ ਹੋ ਗਏ ਹਨ। ਹਾਲੇ ਵੀ ਉਨ੍ਹਾਂ ਦਾ ਨਾਂ ਸੁਰਖੀਆਂ ‘ਚ ਬਣਿਆ ਹੋਇਆ ਹੈ। ਮਰਨ ਉਪਰੰਤ ਸਿੱਧੂ ਮੂਸੇਵਾਲਾ ਦੇ ਕਈ ਗੀਤ ਕਿੰਨੇ ਹੀ ਮਹੀਨੇ ਟਰੈਂਡਿੰਗ ‘ਚ ਰਹੇ। ਹੁਣ ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਰਿਕਾਰਡ ਜੁੜ ਗਿਆ ਹੈ। ਜੀ ਹਾਂ, ਯੂਟਿਊਬ ਨੇ ਸਨਮਾਨ ਵਜੋਂ ਸਿੱਧੂ ਮੂਸੇਵਾਲਾ ਨੂੰ ਡਾਇੰਮਡ ਪਲੇਅ ਬਟਨ ਦਿੱਤਾ ਹੈ।

Shiromani Committee ਨੇ ਕੀਤੇ ਵੱਡੇ ਖੁਲਾਸੇ Badal ਪਰਿਵਾਰ ਦੀ ਮਾੜੀ ਸਿਆਸਤ ਨੇ ਪਵਾਏ ਪੁਆੜੇ |D5 Channel Punjabi

ਦੱਸ ਦਈਏ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਮਿਲਦੀ ਹੈ, ਜਿਨ੍ਹਾਂ ਦੇ ਯੂਟਿਊਬ ‘ਤੇ 1 ਕਰੋੜ ਸਬਸਕ੍ਰਾਈਬਰ ਹੋ ਜਾਂਦੇ ਹਨ। ਸਿੱਧੂ ਮੂਸੇਵਾਲਾ ਦੇ ਯੂਟਿਊਬ ‘ਤੇ 1 ਕਰੋੜ ਤੋਂ ਵੀ ਵੱਧ ਸਬਸਕ੍ਰਾਈਬਰ ਹਨ। ਉਨ੍ਹਾਂ ਨੂੰ ਹਾਲ ਹੀ ‘ਚ ਇਹ ਸਨਮਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਹੋਰ ਕਿਸੇ ਵੀ ਪੰਜਾਬੀ ਗਾਇਕ ਦੇ ਨਾ ਤਾਂ ਇੱਕ ਕਰੋੜ ਸਬਸਕ੍ਰਾਈਬਰ ਹਨ ਅਤੇ ਨਾ ਹੀ ਉਨ੍ਹਾਂ ਨੂੰ ਇਹ ਪ੍ਰਾਪਤੀ ਮਿਲੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button