EntertainmentTop News

ਮਸੰਦ ਫਿਲਮ ਦੀ ਨਿਰਮਾਤਾ ਕੰਪਨੀ ਪਹੁੰਚੀ ਹਾਈਕੋਰਟ

ਪੰਜਾਬੀ ਫਿਲਮ ਮਸੰਦ ਸ਼ੁੱਕਰਵਾਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਮਸੰਦ ਦੀ ਨਿਰਮਾਤਾ ਕੰਪਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦਾਇਰ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਫਿਲਮ ਨੂੰ ਸੂਬੇ ‘ਚ ਸ਼ਾਂਤੀਪੂਰਵਕ ਅਤੇ ਬਿਨਾਂ ਕਿਸੇ ਵਿਵਾਦ ਦੇ ਰਿਲੀਜ਼ ਕੀਤਾ ਜਾਵੇ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਕਈ ਤੱਤ ਉਨ੍ਹਾਂ ਦੀ ਫਿਲਮ ਖਿਲਾਫ ਪ੍ਰਚਾਰ ਕਰ ਰਹੇ ਹਨ ਅਤੇ ਫਿਲਮ ਦੀ ਰਿਲੀਜ਼ ਦੇ ਖਿਲਾਫ ਹਨ।ਜਸਟਿਸ ਵਿਨੋਦ ਭਾਰਦਵਾਜ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 31 ਜਨਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਪਟੀਸ਼ਨਰ-ਨਿਰਮਾਤਾ ਕੰਪਨੀ ਲਿਵਿੰਗ ਡ੍ਰੀਮਜ਼ ਐਂਟਰਟੇਨਮੈਂਟ ਨੂੰ ਵੀ ਹੁਕਮ ਦਿੱਤਾ ਹੈ ਕਿ ਉਹ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਤੁਰੰਤ ਏਡੀਜੀਪੀ ਲਾਅ ਐਂਡ ਆਰਡਰ ਕੋਲ ਸ਼ਿਕਾਇਤ ਦਰਜ ਕਰੇ, ਤਾਂ ਜੋ ਏਡੀਜੀਪੀ ਇਸ ਮਾਮਲੇ ਵਿੱਚ ਢੁਕਵੇਂ ਨਿਰਦੇਸ਼ ਜਾਰੀ ਕਰ ਸਕੇ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਾਬਾ ਰਣਜੀਤ ਸਿੰਘ ਫੂਲਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਯੂ-ਟਿਊਬ ‘ਤੇ ਇਸ ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਪਤਾ ਲੱਗਾ ਹੈ ਕਿ ਇਸ ‘ਚ ਬਾਬਾ ਫੂਲਾ ਸਿੰਘ ਦੇ ਕਤਲ ਦੀ ਪੂਰੀ ਘਟਨਾ ਦਿਖਾਈ ਗਈ ਹੈ। ਇਸ ਵਿੱਚ ਪਟੀਸ਼ਨਰ ਸਮੇਤ ਹੋਰਨਾਂ ਨੂੰ ਖਲਨਾਇਕ ਦਿਖਾਇਆ ਗਿਆ ਹੈ। ਨਾਲ ਹੀ ਫਿਲਮ ‘ਚ ਨਿਹੰਗਾਂ ਦੇ ਪਹਿਰਾਵੇ ਅਤੇ ਰੀਤੀ-ਰਿਵਾਜਾਂ ਨੂੰ ਸਹੀ ਢੰਗ ਨਾਲ ਨਹੀਂ ਦਿਖਾਇਆ ਗਿਆ ਸੀ ਪਰ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।ਹੁਣ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਫਿਲਮ ਨਿਰਮਾਤਾ ਕੰਪਨੀ ਨੇ ਫਿਲਮ ‘ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ ਪਰ ਹੁਣ ਕੁਝ ਅਨਸਰ ਉਨ੍ਹਾਂ ਨੂੰ ਫਿਲਮ ਰਿਲੀਜ਼ ਨਾ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਇੱਥੋਂ ਤੱਕ ਕਿਹਾ ਗਿਆ ਕਿ ਜਿੱਥੇ ਵੀ ਇਹ ਫਿਲਮ ਦਿਖਾਈ ਜਾਵੇਗੀ, ਉਸ ਦਾ ਵਿਰੋਧ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button