Breaking NewsD5 specialIndiaNewsPoliticsPress ReleasePunjabTop News

ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਭਗਵੰਤ ਮਾਨ

ਪ੍ਰਧਾਨ ਮੰਤਰੀ ਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਵਿੱਚ ਕੀਤੀ ਸ਼ਿਰਕਤ

ਪੰਜਾਬ ਵਿਚ ਸਥਿਤੀ ਕਾਬੂ ਹੇਠ- ਮੁੱਖ ਮੰਤਰੀ

ਚੰਡੀਗੜ੍ਹ: ਮਹਾਂਮਾਰੀ ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਂਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਮਹਾਂਮਾਰੀ  ਦੇ ਕੇਸਾਂ ਵਿੱਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਨੇ ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ।

ਹਾਈਕਮਾਨ ਦਾ ਵੱਡਾ ਫੈਸਲਾ, ਬਦਲਿਆ ਕਾਂਗਰਸ ਦਾ ਪ੍ਰਧਾਨ, ਹੁਣੇ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਮਹਾਂਮਾਰੀਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲਬਧ ਹਨ ਅਤੇ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦ ਆਬਾਦੀ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਂਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ।

Political Battle : PM Modi ਦੀ ਕਿਸਾਨਾਂ ਨੂੰ ਖੁਸ਼ਖਬਰੀ, ਦਿੱਤਾ ਤੋਹਫਾ! Navjot Sidhu ਤੇ Alka Lamba ਦਾ ਧਮਾਕਾ

ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜ਼ਾਨਾ ਔਸਤਨ 25 ਕੇਸ ਆ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੋਈ ਮਰੀਜ਼ ਗੰਭੀਰ ਹਾਲਤ ਵਿੱਚ ਨਹੀਂ ਹੈ ਅਤੇ ਨਾ ਹੀ ਕੋਈ ਮਰੀਜ਼ ਆਈ.ਸੀ.ਯੂ. ਵਿੱਚ ਭਰਤੀ ਹੈ ਅਤੇ ਸੂਬੇ ਵਿੱਚ ਲੈਵਲ ਦੋ ਦੇ ਸਿਰਫ਼ 6 ਕੇਸ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਧਨਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਮਹਾਂਮਾਰੀ ਦੀ ਸੰਭਾਵਿਤ ਚੌਥੀ ਜਾਂ ਅਗਲੀ ਲਹਿਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦ ਹੈ।

DAP Price : ਫੇਰ ਟੁੱਟਣਗੇ ਬੈਰੀਕੇਡ! ਜਥੇਬੰਦੀਆਂ ਨੇ ਲਿਆ ਫੈਸਲਾ? | D5 Channel Punjabi

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਂਮਾਰੀ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਬੈੱਡ ਉਪਲਬਧ ਹਨ ਅਤੇ ਸੂਬਾ ਮਹਾਂਮਾਰੀ ਕੇਸਾਂ ਵਿੱਚ ਵਾਧੇ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 1236 ਬੈੱਡ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ 1450 ਬੈੱਡ ਅਤੇ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਵਿਖੇ 1025 ਬੈੱਡ ਦੀ ਵਿਵਸਥਾ ਹੈ।

BIG News : Jakhar ਤੋਂ ਬਾਅਦ Sukhjinder Randhawa ‘ਤੇ ਵੱਡਾ ਐਕਸ਼ਨ! ਜਾਰੀ ਹੋਇਆ ਨੋਟਿਸ | D5 Channel Punjabi

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਵਿਖੇ ਕ੍ਰਮਵਾਰ 360, 560 ਅਤੇ 400 ਆਕਸੀਜਨ ਬੈੱਡ ਮੌਜੂਦ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ ਵਿਚ 280 ਆਈ.ਸੀ.ਯੂ. ਬੈੱਡ ਹਨ ਅਤੇ ਪਟਿਆਲਾ ਵਿਚ ਅਜਿਹੇ 280 ਬੈੱਡ ਹਨ ਜਦਕਿ ਅੰਮ੍ਰਿਤਸਰ ਵਿਚ 165 ਵੈਂਟੀਲੇਟਰ ਬੈੱਡ, ਪਟਿਆਲਾ ਵਿਚ 96 ਅਤੇ ਫਰੀਦਕੋਟ ਵਿਚ 141 ਵੈਂਟੀਲੇਟਰ ਬੈੱਡ ਮੌਜੂਦ ਹਨ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button