PunjabTop News

ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ ਜਨਮ ਸ਼ਤਾਬਦੀ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ

ਫਗਵਾੜਾ : ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ ਜਨਮ ਸ਼ਤਾਬਦੀ ਬੜੇ ਉਤਸ਼ਾਹ ਨਾਲ ਮਨਾਉਣ ਲਈ ਸਮਾਗਮ ਕੀਤਾ ਗਿਆ। ਸਵੇਰੇ 10 ਵਜੇ ਸਭਾ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ ਅਤੇ ਸਮੂਹ ਮੈਂਬਰਾਂ ਨੇ ਹਵਨ ਯੱਗ ਕੀਤਾ ਅਤੇ ਢਾਡੀ ਜੱਥੇ ਵਲੋ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਦੇ ਸੰਘਰਸ਼ਮਈ ਜੀਵਨ ਦੀਆਂ ਵਾਰਾਂ ਗਾਈਆਂ ਗਈਆਂ। ਇਸ ਮੌਕੇ ਤੇ ਵਿਸ਼ੇਸ਼ ਤੌਰ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਅਤੇ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਫਗਵਾੜਾ ਮੰਦਰ ਵਿਖੇ ਪਹੁੰਚੇ। ਸਭਾ ਦੇ ਪ੍ਰਧਾਨ ਸ਼੍ਰੀ ਬਲਵੰਤ ਰਾਏ ਧੀਮਾਨ, ਸਵਾਗਤੀ ਕਮੇਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ ਅਤੇ ਸਮੂਹ ਮੈਂਬਰਾਂ ਨੇ ਉਨਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਕੌਮ ਦੇ ਇਸ ਮਹਾਨ ਜਰਨੈਲ ਦੇ ਪੂਰਨਿਆਂ ਤੇ ਚਲਦੇ ਹੋਏ ਇੱਕਜੁੱਟ ਹੋ ਕੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਆ।

ਲੋਕੋ ਫੜ੍ਹ ਲਓ MLA ਤੇ MP ਦੀ ਬਾਂਹ, ਡਾ. ਸੁਖਵਿੰਦਰ ਸੁੱਖੀ ਦੀ ਧਮਾਕੇਦਾਰ ਇੰਟਰਵਿਊ D5 Channel Punjabi

ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਵਿਖੇ ਫਰੀ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਮੰਦਰ ਵਿਖੇ ਚੱਲ ਰਹੇ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਕੰਪਿਊਟਰ ਇੰਸਟੀਚਿਊਟ ਦੇ ਸ਼ੈਸ਼ਨ 2022-23 ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਤੇ ਸਭਾ ਦੇ ਸੀਨ. ਵਾਈਸ ਪ੍ਰਧਾਨ ਸੁਰਿੰਦਰ ਪਾਲ ਧੀਮਾਨ, ਵਾਈਸ ਪ੍ਰਧਾਨ ਪਰਦੀਪ ਧੀਮਾਨ,ਜਨਰਲ ਸੈਕਟਰੀ ਸ. ਗੁਰਨਾਮ ਸਿੰਘ ਜੂਤਲਾ, ਕੈਸ਼ੀਅਰ ਅਰੁਣ ਰੂਪਰਾਏ, ਸੂਰਜ ਧੀਮਾਨ, ਰਮੇਸ਼ ਧੀਮਾਨ, ਜਸਪਾਲ ਸਿੰਘ ਲਾਲ, ਭੁਪਿੰਦਰ ਸਿੰਘ ਜੰਡੂ, ਅਮੋਲਕ ਸਿੰਘ ਝੀਤਾ, ਅਸ਼ੋਕ ਧੀਮਾਨ, ਇੰਦਰਜੀਤ ਸਿੰਘ ਮਠਾਰੂ, ਰਵਿੰਦਰ ਸਿੰਘ ਪਨੇਸਰ, ਧੀਰਜ ਧੀਮਾਨ, ਹਰਜੀਤ ਸਿੰਘ ਭੰਮਰਾ, ਜਗਜੀਤ ਸਿੰਘ ਚਾਨਾ ਅਤੇ ਨਰਿੰਦਰ ਸਿੰਘ ਭੱਚੂ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button