IndiaInternationalTop News

ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਨਵੀਂ ਦਿੱਲੀ/ਲੰਡਨ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੇਥ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਰਾਸ਼ਟਰਪਤੀ 17 ਤੋਂ 19 ਸਤੰਬਰ ਤੱਕ ਬ੍ਰਿਟੇਨ ਦੇ ਦੌਰੇ ‘ਤੇ ਹੋਣਗੇ। ਉਹ 19 ਸਤੰਬਰ ਨੂੰ ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਬਣਨ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਇਸ ਅੰਤਿਮ ਸੰਸਕਾਰ ਵਿੱਚ ਦੁਨੀਆ ਭਰ ਦੇ 500 ਰਾਜ ਮੁਖੀਆਂ ਅਤੇ ਨਾਮਵਰ ਵਿਦੇਸ਼ੀ ਮਹਿਮਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।ਆਮ ਲੋਕ ਬੁੱਧਵਾਰ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 5 ਵਜੇ ਤੋਂ ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 6.30 ਵਜੇ ਤੱਕ ਅੰਤਿਮ ਸਸਕਾਰ ਦੇ ਦਿਨ ਤੱਕ 24 ਘੰਟੇ ਤਾਬੂਤ ਦੇ ਦਰਸ਼ਨ ਕਰ ਸਕਣਗੇ।

ਖੇਤਾਂ ‘ਚ ਅੱਧੀ ਰਾਤ ਨੂੰ ਹੁੰਦਾ ਆਹ ਕੰਮ,ਕਿਸਾਨ ਦੇ ਵੀ ਉੱਡੇ ਹੋਸ਼, ਨਵਾਂ ਪੰਗਾ D5 Channel Punjabi

ਦੱਸ ਦਈਏ ਕਿ ਮਹਾਰਾਣੀ ਐਲਿਜ਼ਾਬੈਥ ਦਾ ਅੰਤਿਮ ਸੰਸਕਾਰ 19 ਸਤੰਬਰ ਨੂੰ ਵੈਸਟਮਿੰਸਟਰ ਐਬੇ ਵਿਖੇ ਹੋਵੇਗਾ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਲੰਡਨ ਪਹੁੰਚ ਰਹੇ ਹਨ, ਉਹ ਵੀ ਮਹਾਰਾਣੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ। ਇਸ ਦਿਨ ਨੂੰ ਬਰਤਾਨੀਆ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਵੀਰਵਾਰ 8 ਸਤੰਬਰ ਨੂੰ ਦੇਹਾਂਤ ਹੋ ਗਿਆ ਸੀ। 96 ਸਾਲਾ ਐਲਿਜ਼ਾਬੈਥ ਨੇ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ ਆਖਰੀ ਸਾਹ ਲਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਬ੍ਰਿਟੇਨ ਦੇ ਸ਼ਾਹੀ ਪ੍ਰੋਟੋਕੋਲ ਮੁਤਾਬਕ ਉਨ੍ਹਾਂ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button