IndiaInternationalTop News

ਮਹਾਰਾਣੀ ਐਲਿਜ਼ਾਬੈੱਥ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਹੋਣਗੇ ਸ਼ਾਮਿਲ

ਲੰਡਨ/ਨਵੀਂ ਦਿੱਲੀ : ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਨੂੰ ਅੱਜ ਦਫ਼ਨਾ ਦਿੱਤਾ ਜਾਵੇਗਾ। ਇਸ ਮੌਕੇ ‘ਤੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਮੇਤ 200 ਤੋਂ ਵੱਧ ਦੇਸ਼ਾਂ ਦੇ ਮੁਖੀ ਜਾਂ ਪ੍ਰਤੀਨਿਧੀ ਹਾਜ਼ਰ ਹੋ ਰਹੇ ਹਨ। ਦੱਸ ਦਈਏ ਕਿ ਬਰਤਾਨੀਆ ’ਚ ਮਹਾਰਾਣੀ ਐਲਿਜ਼ਾਬੈਥ ਦੋਇਮ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਅੱਜ ਹੋਣ ਵਾਲਾ ਇਹ ਪ੍ਰੋਗਰਾਮ ਸ਼ਾਇਦ ਪਿਛਲੇ 100 ਸਾਲਾਂ ਦਾ ਸਭ ਤੋਂ ਵੱਡਾ ਪ੍ਰੋਗਰਾਮ ਹੋਵੇਗਾ। ਇਸ ਵਿਚ 100 ਦੇਸ਼ਾਂ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਹਿੱਸਾ ਲੈਣਗੇ, ਦਰਜਨਾਂ ਛੋਟੇ ਦੇਸ਼ਾਂ ਦੇ ਪ੍ਰਤੀਨਿਧੀ ਵੀ ਹੋਣਗੇ।

ਸਾਬਕਾ ਮੁੱਖ ਮੰਤਰੀ ਤੇ ਕੇਸ ਦਰਜ, ਫਸਿਆ ਪਰਿਵਾਰ ਮੰਤਰੀਆਂ ‘ਤੇ ਕਾਰਵਾਈ, ਅੜਿੱਕੇ ਆਏ ਅਫ਼ਸਰ ||

ਹਿੱਸਾ ਲੈਣ ਵਾਲੇ ਰਾਸ਼ਟਰ ਪ੍ਰਧਾਨਾਂ, ਸ਼ਾਸਨ ਕਰਨ ਵਾਲਿਆਂ ਤੇ ਹੋਰਨਾਂ ਪਤਵੰਤਿਆਂ ਦੀ ਕੁਲ ਗਿਣਤੀ ਦੋ ਹਜ਼ਾਰ ਹੋਵੇਗੀ। ਵੈਸਟਮਿੰਸਟਰ ਅਬੇ ’ਚ ਹੋਣ ਵਾਲੇ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਚੀਨ ਦੇ ਉਪ ਰਾਸ਼ਟਰਪਤੀ ਵਾਂਗ ਕਵੀਸ਼ਾਨ ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਲੰਡਨ ਪਹੁੰਚ ਚੁੱਕੇ ਹਨ। ਬਰਤਾਨੀਆ ਦੇ ਸਮੇਂ ਅਨੁਸਾਰ ਸੋਮਵਾਰ ਨੂੰ ਦਿਨ ਦੇ 11 ਵਜੇ ਸ਼ੁਰੂ ਹੋਣ ਵਾਲੇ ਅੰਤਿਮ ਸਸਕਾਰ ਪ੍ਰੋਗਰਾਮ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button