ਮਹਾਰਾਣੀ ਦੇ ਅੰਤਿਮ ਸੰਸਕਾਰ ਲਈ ਲੰਡਨ ’ਚ 10 ਲੱਖ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ
ਲੰਡਨ : ਲੰਡਨ ਦੀ ਟਰਾਂਸਪੋਰਟ ਅਥਾਰਟੀ ਦਾ ਕਹਿਣਾ ਹੈ ਕਿ ਸੋਮਵਾਰ ਯਾਨੀ ਅੱਜ ਮਹਾਰਾਣੀ ਐਲਿਜ਼ਾਬੈਥ-2 ਦੇ ਅੰਤਿਮ ਸਸਕਾਰ ‘ਚ 10 ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਉਹ ਤਿਆਰੀਆਂ ’ਚ ਲੱਗੇ ਹੋਏ ਹਨ। ‘ਟਰਾਂਸਪੋਰਟ ਫਾਰ ਲੰਡਨ’ ਦੇ ਮੁਖੀ ਐਂਡੀ ਬਾਈਫੋਰਡ ਨੇ ਕਿਹਾ ਕਿ 8 ਸਤੰਬਰ ਨੂੰ ਮਹਾਰਾਣੀ ਦੇ ਦੇਹਾਂਤ ਤੋਂ ਬਾਅਦ ਲੰਡਨ ‘ਚ ਯਾਤਰੀਆਂ ਦੀ ਗਿਣਤੀ ‘ਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਟਰਾਂਸਪੋਰਟ ਦੀ ਮੰਗ ਦੇ ਉੱਚ ਪੱਧਰ ‘ਤੇ ਪਹੁੰਚਣ ਦੀ ਸੰਭਾਵਨਾ ਹੈ।
AAP ਲੀਡਰਾਂ ਦੀ ਬੋਲੀ ਲਾਕੇ BJP ਲੀਡਰ ਫਸੇ ਕਸੂਤੇ! Call Recording ਦਾ ਸੱਚ ਬਾਹਰ? | D5 Channel Punjabi
ਰੇਲ ਨੈੱਟਵਰਕ ਦੇ ਮੁਖੀ ਪੀਟਰ ਹੈਂਡੀ ਨੇ ਕਿਹਾ ਕਿ ਦੇਸ਼ ਭਰ ਵਿਚ ਲਗਭਗ 250 ਵਾਧੂ ਰੇਲ ਗੱਡੀਆਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੰਡਨ 2012 ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਤੋਂ ਬਾਅਦ ਸੋਮਵਾਰ ਨੂੰ ਸਭ ਤੋਂ ਵੱਡੀ ਗਿਣਤੀ ਵਿਚ ਲੋਕ ਟਰਾਂਸਪੋਰਟ ਦਾ ਸਹਾਰਾ ਲੈਣਗੇ। ਹੀਥਰੋ ਹਵਾਈ ਅੱਡੇ ਤੋਂ ਸੰਚਾਲਿਤ ਹੋਣ ਵਾਲੀਆਂ 100 ਤੋਂ ਵੱਧ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ ਤਾਂ ਕਿ ਸੋਮਵਾਰ ਸਵੇਰੇ ਵੈਸਟਮਿੰਸਟਰ ਐਬੇ ਵਿਚ ਹੋਣ ਵਾਲੇ ਅੰਤਿਮ ਸਸਕਾਰ ਪ੍ਰੋਗਰਾਮ ਦੌਰਾਨ ਜਹਾਜ਼ ਦੀ ਆਵਾਜ਼ ਦਾ ਸਾਹਮਣਾ ਨਾ ਕਰਨਾ ਪਏ। ਹਵਾਈ ਅੱਡੇ ਵੱਲੋਂ ਕਿਹਾ ਹੈ ਕਿ ਅੰਤਿਮ ਸੰਸਕਾਰ ਪ੍ਰੋਗਰਾਮ ਕਾਰਨ ਸੋਮਵਾਰ ਨੂੰ ਉਸ ਦੀਆਂ 1200 ’ਚੋਂ ਲਗਭਗ 15 ਫ਼ੀਸਦੀ ਉਡਾਣਾਂ ਪ੍ਰਭਾਵਿਤ ਹੋਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.