Breaking NewsIndiaTop News

ਮਹਾਰਾਸ਼ਟਰ ਵਿੱਚ NCP ਅਜੀਤ ਪਵਾਰ ਧੜੇ ਦੇ ਆਗੂ ਬਾਬਾ ਸਿੱਦੀਕੀ ਨੂੰ ਮਾਰੀ ਗਈ ਗੋਲੀ, ਹਾਲਤ ਨਾਜੁਕ

ਮਹਾਰਾਸ਼ਟਰ ਵਿੱਚ NCP ਅਜੀਤ ਪਵਾਰ ਧੜੇ ਦੇ ਆਗੂ ਬਾਬਾ ਸਿੱਦੀਕੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਇਸ ਮਾਮਲੇ ‘ਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਘਟਨਾ ਰਾਤ ਕਰੀਬ 9.15 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬਾਬਾ ਸਿੱਦੀਕੀ ‘ਤੇ ਦੋ ਤੋਂ ਤਿੰਨ ਰਾਉਂਡ ਫਾਇਰ ਕੀਤੇ ਗਏ। ਇਨ੍ਹਾਂ ਵਿੱਚੋਂ ਇੱਕ ਗੋਲੀ ਬਾਬਾ ਸਿੱਦੀਕੀ ਦੀ ਛਾਤੀ ਵਿੱਚ ਲੱਗੀ ਸੀ ਅਤੇ ਬਾਬਾ ਸਿੱਦੀਕੀ ਇਸ ਸਾਲ ਫਰਵਰੀ ਵਿੱਚ ਕਾਂਗਰਸ ਛੱਡ ਕੇ ਅਜੀਤ ਪਵਾਰ ਧੜੇ ਦੇ ਐਨਸੀਪੀ ਵਿੱਚ ਸ਼ਾਮਲ ਹੋ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button