PunjabTop News

ਮਹਿਲਾ ਕਮਿਸ਼ਨ ਦਾ ਅਹੁਦਾ ਛੱਡਣ ਨੂੰ ਤਿਆਰ ਨਹੀਂ ਮਨੀਸ਼ਾ ਗੁਲਾਟੀ, ਪਹੁੰਚੀ ਹਾਈਕੋਰਟ

ਚੰਡੀਗੜ੍ਹ : ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਹਟਾਉਣ ਦੇ ਆਦੇਸ਼ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ । ਅੱਜ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ‘ਤੇ ਅੱਜ ਹਾਈਕੋਰਟ ਸੁਣਵਾਈ ਕਰੇਗਾ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ 6 ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਮਾਂ-ਪਿਓ ਨੂੰ ਧੱਕੇ ਮਾਰਨ ਵਾਲੇ ਸਾਵਧਾਨ, ਬਣ ਗਿਆ ਨਵਾਂ ਕਾਨੂੰਨ, ਹੋਵੇਗੀ ਸਖ਼ਤ ਕਾਰਵਾਈ | D5 Channel Punjabi

ਬੀਤੇ ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਮੰਗਲਵਾਰ ਨੂੰ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ। ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ ‘ਚ ਫਿਲਹਾਲ 6 ਮਹੀਨੇ ਬਾਕੀ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button