EntertainmentTop News

ਮਹਿਲਾ ਕਮਿਸ਼ਨ ਨੇ ਹਨੀ ਸਿੰਘ ਤੇ ਕਰਨ ਔਜਲਾ ਖ਼ਿਲਾਫ਼ ਕਾਰਵਾਈ ਦੀ ਸਿਫਾਰਸ਼ ਕਰਦਿਆਂ ਲਿਖਿਆ ਪੱਤਰ

ਪੰਜਾਬੀ ਸਿੰਗਰ ਯੋ ਯੋ ਹਨੀ ਸਿੰਘ ਤੇ ਕਰਨ ਔਜਲਾ ਦੋਵਾਂ ਸਿੰਗਰਾਂ ਦੇ ਗਾਣਿਆਂ ਨੂੰ ਲੈ ਕੇ ਪੰਜਾਬ ਮਹਿਲਾ ਕਮੀਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਸਬੰਧੀ ਕਾਰਵਾਈ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਿਸ ਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਪੱਤਰ ਲਿਖਿਆ ਹੈ।ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਮੈਨ ਰਾਜ ਲਾਲੀ ਗਿੱਲ ਨੇ ਦੋ ਪੱਤਰ ਲਿਖੇ ਹਨ। ਪਹਿਲੇ ਪੱਤਰ ‘ਚ ਲਿਖਿਆ ਗਿਆ ਹੈ ਕਿ ਯੋ ਯੋ ਹਨੀ ਸਿੰਘ ਦਾ ਗਾਣਾ MILLIONAIRE ਸੋਸ਼ਲ ਮੀਡੀਆ ‘ਤੇ ਚੱਲ ਰਿਹਾ ਹੈ, ਜਿਸ ‘ਚ ਮਹਿਲਾਵਾਂ ਪ੍ਰਤੀ ਬਹੁੱਤ ਹੀ ਇਤਰਾਜਯੋਗ ਸ਼ਬਦਾਵਲੀ ਵਰਤੀ ਗਈ ਹੈ।ਦੂਜੇ ਪੱਤਰ ‘ਚ ਸਿੰਗਰ ਕਰਨ ਔਜਲਾ ਦਾ ਜ਼ਿਕਰ ਹੈ। ਉਨ੍ਹਾਂ ਦੇ ਗਾਣੇ ‘ਐਮਐਫ ਗੱਬਰੂ’ ‘ਚ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੀ ਗੱਲ ਕਹੀ ਹੈ ਤੇ ਕਿਹਾ ਹੈ ਕਿ ਇਸ ‘ਤੇ ਤੁਰੰਤ ਨੋਟਿਸ ਲਿਆ ਜਾਵੇ।

WhatsApp Image 2025 08 07 at 12.01.32 47bded23 WhatsApp Image 2025 08 07 at 12.01.33 aed53881

ਕਮਿਸ਼ਨ ਨੇ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਦੇ ਕਿਸੇ ਸੀਨੀਅਰ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਬਣਦੀ ਪੜਤਾਲ ਤੇ ਕਾਰਵਾਈ ਕਰਵਾਈ ਜਾਵੇ। ਪੜਤਾਲੀਆ ਅਫਸਰ ਨੂੰ ਹਦਾਇਤ ਕੀਤੀ ਜਾਵੇ ਕਿ ਕੀਤੀ ਗਈ ਕਾਰਵਾਈ ਸਬੰਧੀ ਸਟੇਟਸ ਰਿਪੋਰਟ ਤੇ ਸਿੰਗਰ ਯੋ ਯੋ ਹਨੀ ਸਿੰਘ ਤੇ ਕਰਨ ਔਜਲਾ ਨੂੰ 11 ਅਗਸਤ ਸਵੇਰੇ 11:30 ਵਜੇ ਕਮਿਸ਼ਨ ਦਫਤਰ ਵਿਖੇ ਹਾਜਰ ਹੋਣਾ ਯਕੀਨੀ ਬਣਾਇਆ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button