SportsTop News

ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ : ਵਿਸ਼ਵ ਚੈਂਪੀਅਨ ਬਣੀ ਭਾਰਤ ਦੀ ਸਟਾਰ ਮੁੱਕੇਬਾਜ਼ ਨਿਖਤ ਜ਼ਰੀਨ

ਭਾਰਤ ਦੀ ਸਟਾਰ ਮੁੱਕੇਬਾਜ਼ ਨਿਖਤ ਜ਼ਰੀਨ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਇਤਿਹਾਸ ਰਚਦੇ ਹੋਏ ਲਗਾਤਾਰ ਦੂਜੀ ਵਾਰ ਵਿਸ਼ਵ ਚੈਂਪੀਅਨ ਬਣੀ ਹੈ। 50 ਕਿਲੋਗ੍ਰਾਮ ਭਾਰ ਵਰਗ ‘ਚ ਭਾਰਤੀ ਸਟਾਰ ਨੇ ਆਪਣੇ ਜੌਹਰ ਦਿਖਾਉਂਦੇ ਹੋਏ 2 ਵਾਰ ਦੀ ਏਸ਼ੀਆਈ ਚੈਂਪੀਅਨ ਵੀਅਤਨਾਮ ਦੀ ਟੀ ਟੈਮ ਨੂੰ 5-0 ਨਾਲ ਹਰਾ ਕੇ ਖਿਤਾਬ ਜਿੱਤ ਲਿਆ। ਇਸ ਦੇ ਨਾਲ ਇਸ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਇਹ ਤੀਜਾ ਸੋਨ ਤਮਗਾ ਹੈ।

ਫਾਈਨਲ ਮੈਚ ਦੇ ਪਹਿਲੇ ਤੋਂ ਤੀਜੇ ਦੌਰ ਤੱਕ ਭਾਰਤੀ ਸਟਾਰ ਨਿਖਤ ਜ਼ਰੀਨ ਨੇ ਹਰ ਸਕਿੰਟ ‘ਤੇ ਦਬਦਬਾ ਬਣਾ ਕੇ ਰੱਖਿਆ। ਨਿਖਤ ਜ਼ਰੀਨ ਨੇ ਵਿਰੋਧੀ ਮੁੱਕੇਬਾਜ਼ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ। ਨਿਖਤ ਨੇ ਪਹਿਲੇ ਦੌਰ ‘ਚ ਪੂਰੀ ਤਰ੍ਹਾਂ ਹਾਵੀ ਰਿਹਾ। ਉਸ ਨੇ ਵਿਰੋਧੀ ਮੁੱਕੇਬਾਜ਼ ਨੂੰ ਗਲਤੀ ਕਰਨ ਲਈ ਮਜ਼ਬੂਰ ਕਰ ਦਿੱਤਾ ਅਤੇ ਵੀਅਤਨਾਮੀ ਮੁੱਕੇਬਾਜ਼ ਨੂੰ ਪਹਿਲੇ ਦੌਰ ਵਿੱਚ ਹੀ ਪੀਲਾ ਕਾਰਡ ਮਿਿਲਆ। ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ ਪਹਿਲਾ ਦੌਰ ਇਕਤਰਫਾ ਜਿੱਤ ਲਿਆ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button