
ਆਉਣ ਵਾਲੇ ਦਿਨਾਂ ਵਿੱਚ ਹੋਮ ਲੋਨ, ਕਾਰ ਲੋਨ ਅਤੇ ਪਰਸਨਲ ਲੋਨ ਮਹਿੰਗੇ ਹੋ ਸਕਦੇ ਹਨ। ਭਾਰਤੀ ਸਟੇਟ ਬੈਂਕ (ਐੱਸਬੀਆਈ) ਦੀ ਰਿਸਰਚ ਰਿਪੋਰਟ ਵਿੱਚ ਅਨੁਮਾਨ ਲਗਾਇਆ ਗਿਆ ਹੈ ਕਿ ਮਹਿੰਗਾਈ ’ਤੇ ਕਾਬੂ ਪਾਉਣ ਲਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਰੈਪੋ ਰੇਟ ਵਿੱਚ ਵਾਧਾ ਕਰ ਸਕਦਾ ਹੈ। ਰਿਪੋਰਟ ਮੁਤਾਬਕ ਅਕਤੂਬਰ ਦੀ ਮੌਨੇਟਰੀ ਪਾਲਿਸੀ ਮੀਟਿੰਗ ਵਿੱਚ ਰੈਪੋ ਰੇਟ 0.25 ਫੀਸਦੀ ਅਤੇ ਦਸੰਬਰ ਵਿੱਚ ਵੀ 0.25 ਫੀਸਦੀ ਵਧਾਇਆ ਜਾ ਸਕਦਾ ਹੈ। ਇਸ ਤਰ੍ਹਾਂ ਰੈਪੋ ਰੇਟ ਵਿੱਚ ਕੁੱਲ 0.50 ਫੀਸਦੀ ਤੱਕ ਦਾ ਵਾਧਾ ਹੋਣ ਦੀ ਸੰਭਾਵਨਾ ਹੈ।ਰੈਪੋ ਰੇਟ ਵਿੱਚ ਵਾਧੇ ਦਾ ਸਿੱਧਾ ਅਸਰ ਕਰਜ਼ਾ ਲੈਣ ਵਾਲੇ ਗਾਹਕਾਂ ’ਤੇ ਪੈ ਸਕਦਾ ਹੈ। ਫਲੋਟਿੰਗ ਰੇਟ ਵਾਲੇ ਲੋਨ ਦੀ ਵਿਆਜ ਦਰ ਵਧਣ ਨਾਲ ਗਾਹਕਾਂ ਦੀ ਈਐੱਮਆਈ ਵਿੱਚ ਵਾਧਾ ਹੋ ਸਕਦਾ ਹੈ। ਇਸ ਤੋਂ ਇਲਾਵਾ ਨਵੇਂ ਗਾਹਕਾਂ ਨੂੰ ਹੋਮ ਲੋਨ, ਆਟੋ ਲੋਨ ਅਤੇ ਪਰਸਨਲ ਲੋਨ ਪਹਿਲਾਂ ਨਾਲੋਂ ਵੱਧ ਵਿਆਜ ਦਰ ’ਤੇ ਮਿਲ ਸਕਦੇ ਹਨ। ਹਾਲਾਂਕਿ, ਫਿਕਸਡ ਰੇਟ ਵਾਲੇ ਲੋਨ ’ਤੇ ਇਸ ਦਾ ਸਿੱਧਾ ਅਸਰ ਨਹੀਂ ਪਵੇਗਾ। ਰੈਪੋ ਰੇਟ ਵਧਣ ਨਾਲ ਬਚਤ ਕਰਨ ਵਾਲੇ ਗਾਹਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਬੈਂਕ ਵਿਆਜ ਦਰਾਂ ਵਿੱਚ ਵਾਧਾ ਕਰ ਸਕਦੇ ਹਨ, ਜਿਸ ਕਾਰਨ ਐੱਫਡੀ ਕਰਵਾਉਣ ਵਾਲੇ ਗਾਹਕਾਂ ਨੂੰ ਪਹਿਲਾਂ ਦੇ ਮੁਕਾਬਲੇ ਵੱਧ ਵਿਆਜ ਮਿਲਣ ਦੀ ਸੰਭਾਵਨਾ ਹੈ।ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਬਣੀਆਂ ਚਿੰਤਾਐੱਸਬੀਆਈ ਦੀ ਰਿਪੋਰਟ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਵੀ ਮਹਿੰਗਾਈ ਦਾ ਮੁੱਖ ਕਾਰਨ ਦੱਸਿਆ ਗਿਆ ਹੈ। ਮੱਧ ਪੂਰਬ ਵਿੱਚ ਜਾਰੀ ਜੰਗ ਕਾਰਨ ਪਿਛਲੇ 15 ਦਿਨਾਂ ਦੌਰਾਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ ਹੈ। ਆਉਣ ਵਾਲੇ ਸਮੇਂ ਵਿੱਚ ਇਸ ਦੇ 105 ਤੋਂ 123 ਡਾਲਰ ਪ੍ਰਤੀ ਬੈਰਲ ਤੱਕ ਪਹੁੰਚਣ ਦਾ ਖਦਸ਼ਾ ਵੀ ਜਤਾਇਆ ਗਿਆ ਹੈ।ਮਹਿੰਗਾਈ ਦਾ ਦਾਇਰਾ ਹੋਇਆ ਵੱਡਾਰਿਪੋਰਟ ਮੁਤਾਬਕ ਦੇਸ਼ ਵਿੱਚ ਮਹਿੰਗਾਈ ਦਾ ਦਬਾਅ ਲਗਾਤਾਰ ਵਧ ਰਿਹਾ ਹੈ। ਸੀਪੀਆਈ ਵਿੱਚ ਕਰੀਬ 90 ਫੀਸਦੀ ਹਿੱਸੇਦਾਰੀ ਰੱਖਣ ਵਾਲੀਆਂ ਜ਼ਰੂਰੀ ਵਸਤਾਂ ਦੀ ਗਿਣਤੀ ਜਨਵਰੀ 2026 ਵਿੱਚ 22 ਸੀ, ਜੋ ਜੁਲਾਈ ਤੱਕ ਵਧ ਕੇ 53 ਹੋ ਗਈ। ਪੈਟਰੋਲ-ਡੀਜ਼ਲ, ਗੈਸ, ਦਵਾਈਆਂ ਅਤੇ ਇਲੈਕਟ?ਰਾਨਿਕ ਉਤਪਾਦਾਂ ਦੀ ਲਾਗਤ ਵਧਣ ਕਾਰਨ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ।ਐੱਸਬੀਆਈ ਰਿਸਰਚ ਨੇ ਮਹਿੰਗਾਈ ਨੂੰ ਕਾਬੂ ਵਿੱਚ ਰੱਖਣ ਲਈ ਆਰਬੀਆਈ ਨੂੰ ਰੈਪੋ ਰੇਟ ਵਧਾਉਣ ਦੀ ਸਲਾਹ ਦਿੱਤੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਅਮਰੀਕੀ ਨੀਤੀਆਂ ਦੀ ਬਜਾਏ ਦੇਸ਼ ਦੀਆਂ ਘਰੇਲੂ ਆਰਥਿਕ ਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




