Breaking NewsD5 specialNewsPoliticsPress ReleasePunjab

ਮਹਿੰਗੀਆਂ ਦਰਾਂ ਤੇ ਬਿਜਲੀ ਖਰੀਦ ਕੇ ਪੰਜਾਬ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਕਰ ਰਹੀ ਹੈ ਬਰਬਾਦ- ਅਮਨ ਅਰੋੜਾ

ਕੈਪਟਨ ਦੁਆਰਾ ਬਿਜਲੀ ਖਰੀਦ ਸਮਝੌਤਿਆਂ ਬਾਰੇ ਫ਼ੈਸਲੇ ਨਾ ਲੈਣ ਕਾਰਨ ਬਿਜਲੀ ਦੇ ਭਾਰੀ ਸੰਕਟ ਵਿੱਚੋਂ ਲੰਘ ਰਿਹਾ ਹੈ ਪੰਜਾਬ

‘ਆਪ’ ਵੱਲੋਂ ਵਿਧਾਨ ਸਭਾ ਵਿਚ ਬਿਜਲੀ ਸੰਬੰਧੀ ਲਿਆਂਦੇ ਮਤੇ ਉੱਤੇ ਕਿਉਂ ਨਹੀਂ ਹੋਈ ਕਾਰਵਾਈ

ਚੰਡੀਗੜ੍ਹ:ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਆਪਣੀ ਗੂੜ੍ਹੀ ਨੀਂਦ ਤੋਂ ਜਾਗਦਿਆਂ ਹੁਣ ਬਿਜਲੀ ਖਰੀਦ ਸਮਝੌਤਿਆਂ ਤੇ ਵਿਚਾਰਾਂ ਕਰਨ ਦੀਆਂ ਖ਼ਬਰਾਂ ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਇਕ ਵਾਰ ਫਿਰ ਲੋਕਾਂ ਦੀਆਂ ਅੱਖਾਂ ਵਿਚ ਮਿੱਟੀ ਝੋਕਣ ਵਾਲਾ ਫੈਸਲਾ ਕਰਾਰ ਦਿੱਤਾ ਹੈ। ਮੀਡੀਆ ਵਿੱਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜ ਸੱਤਾ ‘ਤੇ ਕਾਬਜ ਰਹੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਪਾਰਟੀਆਂ ਨੇ ਬਿਜਲੀ ਖਰੀਦਣ ਦੇ ਨਾਂਅ ਕੀਤੇ ਸਮਝੌਤਿਆਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਲੁੱਟਣ ਦਾ ਹੀ ਕੰਮ ਕੀਤਾ ਹੈ, ਇਸੇ ਲਈ ਗਰਮੀ ਦੀ ਰੁੱਤ ਵਿੱਚ ਪੰਜਾਬ ਨੂੰ ਖੁਲ੍ਹੇ ਬਾਜਾਰ ਤੋਂ ਕੋਲ ਪਾਵਰ ਪਲਾਂਟਾਂ ਤੋਂ 12.40 ਰੁਪਏ ਅਤੇ 17 ਰੁਪਏ ਸੋਲਰ ਪਾਵਰ ਪਲਾਂਟਾਂ ਤੋਂ ਪ੍ਰਤੀ ਯੂਨਿਟ ਬਿਜਲੀ ਖ੍ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਰੋੜਾ ਨੇ ਕਿਹਾ ਕਿ ਸੂਬੇ ‘ਚ ਬਿਜਲੀ ਸਪਲਾਈ ਦੀ ਬਣੀ ਮਾੜੀ ਸਥਿਤੀ ਲਈ ਬਾਦਲ ਅਤੇ ਕੈਪਟਨ ਸਰਕਾਰਾਂ ਜਿੰਮੇਵਾਰ ਹਨ।

ਮੁੱਖ ਮੰਤਰੀ ਕੈਪਟਨ ਦਾ ਵੱਡਾ ਫੈਸਲਾ,ਲੋਕਾਂ ਦੇ ਦੁੱਖ ਕਰਤੇ ਦੂਰ || D5 Channel Punjabi

ਵਿਧਾਇਕ ਅਮਨ ਅਰੋੜਾ ਨੇ ਕਿਹਾ ਅਕਾਲੀ ਭਾਜਪਾ ਸਰਕਾਰ ਵੇਲੇ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤਿਆਂ ਅਤੇ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਤ ਦੀ ਗਰਮੀ ਵਿੱਚ ਪੰਜਾਬ ਦਾ ਬੱਚਾ ਬੱਚਾ ਘਰਾਂ ਤੋਂ ਬਾਹਰ ਨਿਕਲ ਕੇ ਧਰਨੇ ਪ੍ਰਦਰਸਨ ਕਰ ਰਿਹਾ ਹੈ ਅਤੇ ਟਿਊਬਵੈਲਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਮਜਬੂਰੀ ਵਸ ਝੋਨਾ ਖੇਤਾਂ ਵਿੱਚ ਵਾਹੁਣਾ ਪੈ ਰਿਹਾ ਹੈ।ਅਰੋੜਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਬਾਦਲਾਂ ਵੱਲੋਂ ਕੀਤੇ ਗਏ ਬਿਜਲੀ ਸਮਝੌਤੇ ਰੱਦ ਕਰਨ ਅਤੇ ਸਮਝੌਤਿਆਂ ਬਾਰੇ ਵਾਈਟ ਪੇਪਰ ਜਾਰੀ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਇਆ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਾਲਾਂ ਤੋਂ ਜਅਿਾਦਾ ਸਮਾਂ ਹੋ ਗਿਆ ਹੈ, ਨਾ ਤਾਂ ਬਿਜਲੀ ਸਮਝੌਤੇ ਰੱਦ ਕੀਤੇ ਗਏ ਅਤੇ ਨਾ ਹੀ ਵਾਈਟ ਪੇਪਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੋਸ ਲਾਇਆ ਕਿ ਬਾਦਲਾਂ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣ ਕਾਰਨ ਸੂਬੇ ਵਿੱਚ ਬਿਜਲੀ ਦੀ ਮਾੜੀ ਹਾਲਤ ਬਣੀ ਹੈ।

ਮੋਦੀ ਨੂੰ ਵੱਡਾ ਝਟਕਾ!100 ਲੀਡਰਾਂ ਨੇ ਛੱਡੀ ਪਾਰਟੀ,ਕਿਸਾਨਾਂ ਦੀ ਤਾਕਤ ਦਾ ਅਸਰ?D5 Channel Punjabi

ਗਲਤ ਸਮਝੌਤਿਆਂ ਕਾਰਨ ਜਿੱਥੇ ਥਰਮਲ ਪਲਾਂਟ ਬੰਦ ਹੋਣ ‘ਤੇ ਵੀ ਪੰਜਾਬ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਫਿਕਸ ਚਾਰਜ ਦੇਣਾ ਪੈਂਦਾ ਹੈ, ਉਥੇ ਹੀ ਬਿਜਲੀ ਦੀ ਪੂਰਤੀ ਲਈ ਪੰਜਾਬ ਨੂੰ ਖੁਲ੍ਹੇ ਬਾਜਾਰ ਤੋਂ 12.40 ਰੁਪਏ ਪ੍ਰਤੀ ਯੂਨਿਟ ਅਤੇ ਸੂਰਜੀ ਊਰਜਾ ਪਲਾਂਟਾਂ ਤੋਂ 17 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦਣੀ ਪੈ ਰਹੀ ਹੈ।ਅਮਨ ਅਰੋੜਾ ਨੇ ਬਾਦਲਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਅਕਾਲੀ ਸਰਕਾਰ ਵੇਲੇ ਕਿੰਨੇ ਸੋਲਰ ਪਾਵਰ ਪਲਾਂਟ ਅਤੇ ਕਿਸ ਕਿਸ ਦੇ ਨਾਂਅ ‘ਤੇ ਲਾਏ ਸਨ? ਅਜਿਹੇ ਸੋਲਰ ਪਾਵਰ ਪਲਾਂਟਾਂ ਤੋਂ 17 ਰੁਪਏ ਪ੍ਰਤੀ ਯੂਨਿਟ ਬਿਜਲੀ ਖ੍ਰੀਦਣ ਲਈ ਗੈਰ ਸਿਧਾਂਤਕ ਸਮਝੌਤੇ ਕਿਉਂ ਕੀਤੇ ਗਏ? ਉਨ੍ਹਾਂ ਦੋਸ ਲਾਇਆ ਕਿ ਬਾਦਲ ਸਰਕਾਰ ਨੇ ਕੋਲਾ ਥਰਮਲ ਪਲਾਂਟਾਂ ਸਮੇਤ ਸੋਲਰ ਪਾਵਰ ਪਲਾਂਟਾਂ ਤੋਂ ਵੀ ਮਹਿੰਗੀ ਬਿਜਲੀ ਖਰੀਦਣ ਦੇ ਸਮਝੌਤੇ ਕੀਤੇ ਹਨ, ਜਿਨਾਂ ਕਾਰਨ ਪੰਜਾਬ ਵਾਸੀਆਂ ਦੀ ਭਾਰੀ ਆਰਥਿਕ ਲੁੱਟ ਹੋ ਰਹੀ ਹੈ। ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਬਾਰੇ ਤੁਰੰਤ ਵਾਈਟ ਪੇਪਰ ਜਾਰੀ ਕੀਤਾ ਜਾਵੇ ਅਤੇ ਬਿਜਲੀ ਦੀ ਸਪਲਾਈ ਲਈ ਠੋਸ ਅਤੇ ਢੁੱਕਵੇਂ ਕਦਮ ਚੁੱਕੇ ਜਾਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button