Breaking NewsD5 specialIndiaNewsPunjab

ਮਾਝੇ ਵਾਲੇ ਠੋਕਣਗੇ ਬਾਦਲਾਂ ਦੀ ਮੰਜੀ!

ਸੁਖਬੀਰ ਬਾਦਲ ਨੇ ਤਾਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਵੀ ਕਰ ਦਿੱਤੀ ਹੈ ਪਰ ਟਕਸਾਲੀ ਅਕਾਲੀਆਂ ਦੀ ਨਾਰਾਜ਼ਗੀ ਦੂਰ ਨਹੀਂ ਹੋ ਰਹੀ। ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ। ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਹਿਣਾ ਹੈ ਜੇਕਰ ਸੁਖਬੀਰ ਬਾਦਲ ਅਸਤੀਫਾ ਦੇ ਦੇਣ ਤਾਂ ਅਕਾਲੀ ਦਲ ਦੀ ਹਾਲਤ ਸੁਧਰ ਸਕਦੀ ਹੈ ਅਤੇ ਉਹ ਦੁਬਾਰਾ ਸਰਗਰਮ ਹੋ ਕੇ ਅਕਾਲੀ ਦਲ ਲਈ ਕੰਮ ਕਰਨ ਲਈ ਤਿਆਰ ਹਨ । ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪ੍ਰਧਾਨਗੀ ਛੱਡਣਗੇ ਨਹੀਂ ਕਿਉਂਕਿ ਜੇਕਰ ਉਨ੍ਹਾਂ ਨੇ ਪ੍ਰਧਾਨਗੀ ਛੱਡਣੀ ਹੁੰਦੀ ਤਾਂ ਵਿਧਾਨ ਸਭਾ ਦੇ ਵਿੱਚ ਅਕਾਲੀ ਦਲ ਦੀ ਵੱਡੀ ਹਾਰ ਤੇ ਉਨ੍ਹਾਂ ਤੋਂ ਅਸਤੀਫਾ ਮੰਗਿਆ ਗਿਆ ਸੀ ਲੇਕਿਨ ਉਨ੍ਹਾਂ ਨੇ ਉਦੋਂ ਅਸਤੀਫਾ ਨਹੀਂ ਦਿੱਤਾ ਹੁਣ ਕੀ ਦੇਣਗੇ।

Read Also ਬਾਦਲਾਂ ਨੂੰ ਜੇਲ੍ਹ ਭੇਜਣ ਦੀ ਤਿਆਰੀ?

ਇਕ ਪਾਸੇ ਸੁਖਬੀਰ ਬਾਦਲ ਟਕਸਾਲੀਆਂ ਨੂੰ ਮਨਾਉਣ ਦਾ ਦਾਅਵਾ ਕਰ ਰਹੇ ਹਨ ਪਰ ਦੂਜੇ ਪਾਸੇ ਉਹਨਾਂ ਦੀ ਮਨਸ਼ਾ ‘ਤੇ ਟਕਸਾਲੀ ਅਕਾਲੀ ਹੀ ਸਵਾਲ ਖੜ੍ਹੇ ਕਰ ਰਹੇ ਹਨ। ਡਾ. ਰਤਨ ਸਿੰਘ ਅਜਨਾਲਾ ਤਾਂ ਪਹਿਲਾਂ ਹੀ ਅਕਾਲੀ ਦਲ ਬਚਾਓ ਲਹਿਰ ਸ਼ੁਰੂ ਕਰਨ ਦਾ ਐਲਾਨ ਕਰ ਚੁੱਕੇ ਹਨ। ਲਿਹਾਜ਼ਾ ਹੁਣ ਬ੍ਰਹਮਪੁਰਾ ਦੇ ਬਿਆਨ ਨੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button