Press ReleasePunjabTop News

ਮਾਡਲ ਸਿਟੀ ਮੋਹਾਲੀ ਦੀ ਨੁਹਾਰ ਬਦਲਣ ਲਈ ਪ੍ਰਮੁੱਖ ਪ੍ਰਾਜੈਕਟਾਂ ’ਚ ਸੜਕਾਂ ਨੂੰ ਚੌੜਾ ਕਰਨਾ, ਨਵੇਂ ਚੌਕਾਂ ਦਾ ਨਿਰਮਾਣ ਅਤੇ ਸ਼ਹਿਰ ਦਾ ਸੁੰਦਰੀਕਰਨ ਸ਼ਾਮਲ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਗਮਾਡਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ

ਅਮਨ ਅਰੋੜਾ ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਵਿੱਢਣ ਦੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਬਿਹਤਰੀਨ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਇਸ ਮਾਡਲ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ ਦੀ ਮੰਗ ਉਤੇ ਸ਼ਹਿਰ ਦੀਆਂ ਸੜਕਾਂ ਵਿੱਚ ਹੋਰ ਸੁਧਾਰ ਅਤੇ ਨਾਗਰਿਕਾਂ ਲਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਭੀੜ-ਭੜੱਕੇ ਵਾਲੀਆਂ ਸੜਕਾਂ ’ਤੇ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਯੋਜਨਾ ਉਲੀਕਣ ਅਤੇ ਇਸਦੇ ਨਾਲ ਹੀ ਟਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਤਿੰਨ ਸੜਕਾਂ ਨੂੰ ਚੌੜਾ ਕਰਨ/ਚਹੁੰ-ਮਾਰਗੀ ਕਰਨ ਸਬੰਧੀ ਵਿਸਤ੍ਰਿਤ ਸਰਵੇਖਣ ਰਿਪੋਰਟ ਪੇਸ਼ ਕਰਨ।

ਰਿੰਦਾ ਦੀ ਮੌਤ ਤੋਂ ਬਾਅਦ ਹਰਜੀਤ ਗਰੇਵਾਲ ਦਾ ਬਿਆਨ, ਭਾਜਪਾ ਆਗੂ ਦੇ ਵੱਡੇ ਖੁਲਾਸੇ! D5 Channel Punjabi

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸੜਕਾਂ ਵਿੱਚ ਕੁੰਬੜਾ ਚੌਕ (ਸੈਕਟਰ-61/70 ਅਤੇ ਸੈਕਟਰ 62/69 ਦੀ ਡਿਵਾਈਡਿੰਗ ਰੋਡ ਵਾਲਾ ਚੌਕ) ਤੋਂ ਬਾਵਾ ਵਾਈਟ ਹਾਊਸ ਤੱਕ, ਪਿੰਡ ਮੋਹਾਲੀ ਤੋਂ ਵਾਈ.ਪੀ.ਐਸ. ਚੌਕ ਤੱਕ ਅਤੇ ਸੈਕਟਰ 62-63/50-51 ਦੇ ਚੌਕ ਤੋਂ ਸੈਕਟਰ 65/48 (ਗੌਲਫ ਰੇਂਜ) ਤੱਕ ਸੜਕ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿੱਚ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਉਨ੍ਹਾਂ ਸਥਾਨਾਂ ਦੀ ਤਲਾਸ਼ ਕੀਤੀ ਜਾਵੇ ਜਿੱਥੇ ਚੌਕਾਂ ਦਾ ਨਿਰਮਾਣ ਕੀਤਾ ਜਾ ਸਕਦਾ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਮਾਡਲ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਤਾਕੀਦ ਕੀਤੀ।

ਇਨਸਾਫ਼ ਮੋਰਚੇ ‘ਤੇ ਬੈਠੇ ਸੁਖਰਾਜ ਨੇ ਬਣਾਈ ਅਗਲੀ ਰਣਨੀਤੀ, ਸਰਕਾਰ ਨੂੰ ਸਿੱਧੀ ਚੇਤਾਵਨੀ D5 Channel Punjabi

ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਗਮਾਡਾ ਵੱਲੋਂ ਨਗਰ ਨਿਗਮ ਮੋਹਾਲੀ ਨੂੰ ਚਾਰ ਰੋਡ ਸਵੀਪਿੰਗ ਮਸ਼ੀਨਾਂ ਖਰੀਦਣ ਲਈ ਵਿੱਤੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਏਅਰੋ ਸਿਟੀ ਵਿੱਚ ਸੁਵਿਧਾ ਪ੍ਰਬੰਧਨ ਸੇਵਾ ਕੇਂਦਰ ਸਥਾਪਤ ਕਰਨ ਲਈ ਵੀ ਕਿਹਾ ਤਾਂ ਜੋ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਹੋ ਸਕੇ ਇਥੇ ਰਹਿਣ ਵਾਲੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

Most Wanted ਅੱਤਵਾਦੀ Harvinder Rinda ਦੀ ਮੌਤ, ਪੁਲਿਸ ਨੇ ਰੱਖਿਆ ਸੀ ਲੱਖਾਂ ਦਾ ਇਨਾਮ! D5 Channel Punjabi

ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਅਤੇ ਡਿਊਟੀ ਵਿੱਚ ਕੁਤਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਕੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਵਿੱਢਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬਿਹਤਰੀਨ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਅੰਮ੍ਰਿਤਾ ਵੜਿੰਗ ਦਾ ਵੱਡਾ ਬਿਆਨ, ਲੱਤਾਂ ਖਿੱਚਣ ਵਾਲਿਆਂ ਦੀ ਠੋਕੀ ਮੰਜੀ,ਖੁਸ਼ ਕਰਤਾ ਰਾਜਾ ਵੜਿੰਗ D5 Channel Punjabi

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਮੋਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ, ਕਮਿਸ਼ਨਰ ਨਗਰ ਨਿਗਮ ਮੋਹਾਲੀ ਸ੍ਰੀਮਤੀ ਨਵਜੋਤ ਕੌਰ, ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button