Breaking NewsD5 specialNewsPress ReleasePunjab

ਮਾਤਾ ਗੁਰਬਚਨ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਦੇ ਮਾਤਾ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ. ਮਨਜੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ। ਇਸੇ ਦੌਰਾਨ ਮਾਤਾ ਗੁਰਬਚਨ ਕੌਰ ਦਾ ਅੰਤਮ ਸੰਸਕਾਰ ਚਾਟੀਵਿੰਡ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮ੍ਰਿਤਕ ਦੇਹ ’ਤੇ ਦੋਸ਼ਾਲਾ ਭੇਟ ਕਰਕੇ ਸਤਿਕਾਰ ਦਿੱਤਾ।

Gulabi Sundi : ਨਹੀਂ ਖ਼ਰਾਬ ਹੋਊ ਕਿਸਾਨਾਂ ਦੀ ਫ਼ਸਲ, ਬਾਜ਼ਾਰ ‘ਚ ਆਈ ਨਵੀਂ ਦਵਾਈ | D5 Channel Punjabi

ਮਾਤਾ ਗੁਰਬਚਨ ਕੌਰ ਦੇ ਅੰਤਮ ਸੰਸਕਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ. ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ, ਸ. ਸਤਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜੋਗਿੰਦਰ ਸਿੰਘ ਅਦਲੀਵਾਲ, ਸਾਬਕਾ ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਸੁਖਬੀਰ ਸਿੰਘ, ਸ. ਅਮਰਬੀਰ ਸਿੰਘ ਢੋਟ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button