SportsTop News

ਮਾਨਸਾ ਜ਼ਿਲ੍ਹੇ ਦੇ ਪਿੰਡ ਖਹਿਰਾ ਖੁਰਦ ਦੀ ਅੰਜੂ ਰਾਣੀ ਨੇ ਚੀਨ ‘ਚ ਚੱਲ ਰਹੀਆਂ ਏਸ਼ਿਆਈ ਖੇਡਾਂ ‘ਚ ਕਾਂਸੀ ਦਾ ਤਗ਼ਮਾ ਜਿੱਤ ਕੀਤਾ ਪਿੰਡ ਦਾ ਨਾਂ ਰੌਸ਼ਨ

ਮਾਨਸਾ ਜ਼ਿਲ੍ਹੇ ਦੇ ਪਿੰਡ ਖਹਿਰਾ ਖੁਰਦ ਦੀ ਅੰਜੂ ਰਾਣੀ ਨੇ ਚੀਨ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਟੀਮ ਨਾਲ 35 ਕਿਲੋਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਿੰਡ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਅੰਜੂ ਦੀ ਜਿੱਤ ਤੋਂ ਬਾਅਦ ਪਿੰਡ ਵਿੱਚ ਜਸ਼ਨ ਦਾ ਮਾਹੌਲ ਹੈ। ਅੰਜੂ ਰਾਣੀ ਹੁਣ ਭਵਿੱਖ ਵਿੱਚ ਓਲੰਪਿਕ ਖੇਡਣ ਦਾ ਇਰਾਦਾ ਰੱਖਦੀ ਹੈ।

35 ਕਿਲੋਮੀਟਰ ਪੈਦਲ ਦੌੜ ਵਿੱਚ ਚੀਨ ਦੀ ਟੀਮ ਨੇ ਸੋਨ ਤਗ਼ਮਾ, ਜਾਪਾਨ ਨੇ ਚਾਂਦੀ ਦਾ ਤਗ਼ਮਾ ਅਤੇ ਭਾਰਤੀ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ,  ਅੰਜੂ ਰਾਣੀ ਜੋ ਕਿ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਹੀ ਹੈ, ਇਸ ਸਮੇਂ ਬਲਰਾਮਪੁਰ, ਉੱਤਰ ਪ੍ਰਦੇਸ਼ ਵਿੱਚ ਤਾਇਨਾਤ ਹੈ ਅਤੇ ਉਸ ਨੇ ਚੈਂਪੀਅਨਸ਼ਿਪ ਫੈਡਰੇਸ਼ਨ ਆਫ ਇੰਡੀਆ ਦੀ ਤਰਫੋਂ ਇਨ੍ਹਾਂ ਖੇਡਾਂ ਵਿੱਚ ਭਾਗ ਲਿਆ।

ਅੰਜੂ ਰਾਣੀ ਇਸ ਤੋਂ ਪਹਿਲਾਂ ਅੰਤਰਰਾਜੀ ਪੈਦਲ ਦੌੜ ਵਿੱਚ ਸੋਨ ਤਗਮਾ ਜਿੱਤ ਚੁੱਕੀ ਹੈ।ਅੰਜੂ ਰਾਣੀ ਦਾ ਜਨਮ ਮਾਨਸਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਖਹਿਰਾ ਖੁਰਦ ਦੇ ਇੱਕ ਸਾਧਾਰਨ ਕਿਸਾਨ ਜਗਦੀਸ਼ ਰਾਮ ਦੇ ਘਰ ਹੋਇਆ। ਬੇਟੀ ਦੇ ਖੇਡਾਂ ਪ੍ਰਤੀ ਜਨੂੰਨ ਨੂੰ ਦੇਖਦਿਆਂ ਪਿਤਾ ਨੇ ਆਪਣੀ ਦੋ ਏਕੜ ਜ਼ਮੀਨ 8 ਲੱਖ ਰੁਪਏ ਵਿੱਚ ਗਿਰਵੀ ਰੱਖ ਕੇ ਖੇਡਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ। ਬੇਸ਼ੱਕ ਬੇਟੀ ਇਸ ਮਿਸ਼ਨ ‘ਚ ਸਫਲ ਹੋਣ ਲੱਗੀ ਹੈ ਪਰ ਪਰਿਵਾਰ ਸਿਰ ਹੁਣ 15 ਲੱਖ ਰੁਪਏ ਦਾ ਕਰਜ਼ਾ ਵੱਧ ਗਿਆ ਹੈ। ਅੰਜੂ ਰਾਣੀ ਨੇ ਸਰਕਾਰ ਤੋਂ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button