
ਬਲਾਤਕਾਰ ਮਾਮਲੇ ’ਚ ਮਾਨਸਾ ਦੀ ਜ਼ਿਲਾ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪਾਸਟਰ ਬਰਜਿੰਦਰ ਤੋਂ ਬੈਰਕ ਦੀ ਤਲਾਸ਼ੀ ਦੌਰਾਨ ਮੋਬਾਇਲ ਫ਼ੋਨ ਅਤੇ ਕੈਸ਼ ਬਰਾਮਦ ਹੋਇਆ ਹੈ। ਜੇਲ੍ਹ ’ਚੋਂ ਉਸ ਕੋਲੋਂ ਮੋਬਾਇਲ ਬਰਾਮਦ ਹੋਣ ਨੇ ਜੇਲ੍ਹ ਪ੍ਰਸ਼ਾਸਨ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਨਸਾ ਪੁਲਿਸ ਵੱਲੋਂ ਜੇਲ ਸੁਪਰਡੈਂਟ ਦੇ ਬਿਆਨਾਂ ਤੇ ਪਾਸਟਰ ਬਜਿੰਦਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਾਸਟਰ ਬਜਿੰਦਰ ਸਿੰਘ ਖ਼ਿਲਾਫ਼ ਜ਼ੀਰਕਪੁਰ ਦੀ ਰਹਿਣ ਵਾਲੀ ਪੀੜਤਾ ਦੀ ਸ਼ਿਕਾਇਤ ’ਤੇ ਬਜਿੰਦਰ ਸਣੇ 6 ਜਣਿਆਂ ‘ਤੇ ਸਾਲ 2018 ‘ਚ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਕੋਰਟ ਵੱਲੋਂ ਪਾਸਟਰ ਬਜਿੰਦਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਦੋਂਕਿ ਬਾਕੀ ਪੰਜ ਨੂੰ ਬਰੀ ਕਰ ਦਿੱਤਾ ਸੀ। ਸੁਣਵਾਈ ਦੇ ਬਾਅਦ ਪੁਲਿਸ ਨੇ ਬਜਿੰਦਰ ਸਿੰਘ ਨੂੰ ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਏਆਈਜੀ ਜੇਲਾਂ ਪੰਜਾਬ ਰਾਜੀਵ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਮਾਨਸਾ ਦੀ ਜ਼ਿਲ੍ਹਾ ਜੇਲ ਮਾਨਸਾ ਵਿੱਚ ਤਲਾਸ਼ੀ ਦੌਰਾਨ ਮੋਬਾਇਲ ਦੇ ਮਿਲਣ ਦੇ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਹਨ ਕਿ ਆਖਿਰ ਇਹ ਮੋਬਾਇਲ ਫ਼ੋਨ ਅਤੇ ਪੈਸੇ ਬਜਿੰਦਰ ਕੋਲ ਕਿਸ ਤਰ੍ਹਾਂ ਆਏ ਜਾਂ ਉਸ ਕੋਲ ਕਦੋਂ ਤੋਂ ਇਹ ਮੋਬਾਇਲ ਸੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.