ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਤੇ ਦੋਸ਼ ਲਾਏ ਕਿ ਉਸ ਨੂੰ ਮੂਲੇਵਾਲ ਦੇ ਪਰਿਵਾਰ ਨਾਲ ਮਿਲਣ ਤੋਂ ਰੋਕਿਆ ਜਾ ਰਿਹਾ ਸੀ ਡਰਾਵਾ ਦਿੱਤਾ ਕਿ ਪੁਲਿਸ ਨੇ ਸੁਨੇਹਾ ਭੇਜਿਆ ਸੀ ਕਿ ਜੇਕਰ ਉਹ ਮਾਨਸਾ ਆਵੇਗਾ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਸ ਨੂੰ ਪੁਲਿਸ ਨੇ ਪੁਰਾਣੇ ਕੇਸ ਵਿੱਚ ਤਲਬ ਕੀਤਾ ਹੈ। ਚੰਨੀ ਨੇ ਦੋਸ਼ ਲਾਇਆ ਕਿ ਉਸ ਨੂੰ ਮੂਸੇਵਾਲ ਦੇ ਪਰਿਵਾਰ ਨਾਲ ਮਿਲਣ ਤੋਂ ਰੋਕਿਆ ਗਿਆ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਜਦੋਂ ਮਾਨਸਾ ਆ ਰਹੇ ਸਨ, ਤਾਂ ਉਨ੍ਹਾਂ ਨੂੰ ਮਾਨਸਾ ਪੁਲਿਸ ਦਾ ਫੋਨ ਆਇਆ ਕਿ ਉਹ ਮਾਨਸਾ ਨਾ ਆਉਣ। ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜੇਕਰ ਮਾਨਸਾ ਆਉਣਾ ਹੈ, ਤਾਂ ਉਹ ਮੂਸੇਵਾਲਾ ਦੇ ਘਰ ਰਾਤ ਨਹੀਂ ਰੁਕਣਗੇ। ਚੰਨੀ ਮੁਤਾਬਕ, ਜਦੋਂ ਉਹ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਨਾਲ ਮੌਜੂਦ ਸਨ, ਤਾਂ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਕੋਲ ਝੂਠੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਝੂਠਾ ਹੈਵਿਧਾਨ ਸਭਾ ਚੋਣਾਂ ਤੋ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਵਿਦੇਸ਼ ਚਲੇ ਗਏ ਸਨ ਜਿਸ ਤੋ ਬਾਅਦ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਚੋਣ ਲੜ ਚੁੱਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਹੁਣ ਚਰਨਜੀਤ ਚੰਨੀ ਪੰਜਾਬ ਪਰਤੇ। ਸਾਬਕਾ ਮੁੱਖ ਮੰਤਰੀ ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਇੱਕ ਘੰਟੇ ਦੇ ਕਰੀਬ ਮੁਲਾਕਾਤ ਕੀਤੀ।ਚਰਨਜੀਤ ਚੰਨੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੁਲਿਸ ਹੁਣ ਚਲਾਨ ਪੇਸ਼ ਕਰ ਰਹੀ ਹੈ। ਇਹ ਚਲਾਨ ਸਿੱਧੂ ਮੂਸੇਵਾਲਾ ਅਤੇ ਉਸ ‘ਤੇ ਹੈ। ਚੰਨੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਮਰਦਾ ਹੈ, ਤਾਂ ਚਲਾਨ ਨਹੀਂ ਭਰਿਆ ਜਾਂਦਾ, ਰੱਦ ਹੋ ਜਾਂਦਾ ਹੈ, ਪਰ ਉਨ੍ਹਾਂ ਨੇ ਚਲਾਨ ਦੇ ਦਿੱਤਾ। ਮੇਰਾ ਪੱਖ ਵੀ ਨਹੀਂ ਪੁੱਛਿਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.