
Deprecated: htmlspecialchars(): Passing null to parameter #1 ($string) of type string is deprecated in /home/admin1/public_html/punjabi/wp-includes/formatting.php on line 4802
ਮਾਨਸਾ ਵਿਚ ਵੱਡਾ ਹੰਗਾਮਾ ਹੋਇਆ ਹੈ। ਪੁਲਿਸ ਨੇ ਮ੍ਰਿਤਕ ਦੇਹ ਚੁੱਕ ਲਈ ਹੈ। ਪੁਲਿਸ ਵਲੋਂ ਲੱਖਾ ਸਿਧਾਣਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮਾਨਸਾ ਦੇ ਪਿੰਡ ਭੰਮੇ ਕਲਾਂ ਵਿਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਪੀੜਤ ਪਰਿਵਾਰ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਧਰਨਾ ਲਗਾਇਆ, ਜਿਸ ਵਿਚ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਵੀ ਪਹੁੰਚੇ।
ਪਰਿਵਾਰ ਨੇ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਖ਼ਦਸ਼ਾ ਜਤਾਇਆ ਹੈ। ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਸ ਮਾਮਲੇ ਨੂੰ ਨਸ਼ੇ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ। ਪੁਲਿਸ ਮੁਤਾਬਕ, ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
Deprecated: htmlspecialchars(): Passing null to parameter #1 ($string) of type string is deprecated in /home/admin1/public_html/punjabi/wp-includes/formatting.php on line 4802




