ਮਾਨ ਸਰਕਾਰ ਖਿਲਾਫ ਭਾਜਪਾ ਪੰਜਾਬ ਭਰ ‘ਚ ਜ਼ਿਲਾ ਪੱਧਰ ‘ਤੇ ਕਰੇਗੀ ਧਰਨੇ-ਪ੍ਰਦਰਸ਼ਨ: ਅਸ਼ਵਨੀ ਸ਼ਰਮਾ
ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਅਤੇ ਨਿੱਤ ਦਿਨ ਹੋ ਰਹੀਆਂ ਹੱਤਿਆਵਾਂ ਖਿਲਾਫ ਮਾਨ ਸਰਕਾਰ ਖਿਲਾਫ ਭਾਜਪਾ ਪੰਜਾਬ ਭਰ ‘ਚ ਜ਼ਿਲਾ ਪੱਧਰ ‘ਤੇ ਕਰੇਗੀ ਧਰਨੇ-ਪ੍ਰਦਰਸ਼ਨ: ਅਸ਼ਵਨੀ ਸ਼ਰਮਾ
ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਿੱਤ ਹੋ ਰਹੀਆਂ ਹੱਤਿਆਵਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਅਪਰਾਧੀਆਂ ਅਤੇ ਗੈਂਗਸਟਰਾਂ ਵੱਲੋਂ ਨਿੱਤ ਦਿਨ ਕਤਲ, ਲੁੱਟਾਂ-ਖੋਹਾਂ, ਡਕੈਤੀਆਂ, ਗੋਲੀਕਾਂਡ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸ਼ਨ ਚੁੱਪ-ਚਾਪ ਤਮਾਸ਼ਾ ਦੇਖਦਾ ਰਹਿੰਦਾ ਹੈ।
ਮਾਨ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਭਾਜਪਾ ਵਰਕਰਾਂ ਵੱਲੋਂ ਪੰਜਾਬ ਭਰ ਵਿੱਚ 13 ਜੂਨ 2022 ਸੋਮਵਾਰ ਵਾਲੇ ਦਿਨ ਜ਼ਿਲ੍ਹਾ ਪੱਧਰੀ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ। ਸ਼ਰਮਾ ਨੇ ਸਮੂਹ ਵਰਕਰਾਂ ਨੂੰ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.