PunjabTop News

ਮਾਨ ਸਰਕਾਰ ਦੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਵੱਡਾ ਤੋਹਫ਼ਾ

ਮੀਟਿੰਗ ਦੌਰਾਨ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਮਿਡਲ ਈਸਟ ਤੋਂ ਕਿਸਨੂੰ ਹੋਵੇਗਾ ਫਾਇਦਾ ਅਤੇ ਕਿਸਦੀਆਂ ਵਧਣਗੀਆਂ ਮੁਸ਼ਕਲਾਂ? ਇਹ ਦੇਸ਼ ਵੀ ਹੋਣਗੇ ਪ੍ਰਭਾਵਿਤ
ਪੰਜਾਬ ਕੈਬਿਨੇਟ ਦੀ ਅੱਜ ਹੋਈ ਮਹੱਤਵਪੂਰਨ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆ X ‘ਤੇ ਲਿਖਿਆ..ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਖ਼ਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਲਈ ਮੰਜ਼ੂਰੀ ਦਿੱਤੀ ਗਈ ਹੈ।ਇਹ ਯੂਨੀਵਰਸਿਟੀ ਨਾ ਸਿਰਫ਼ ਇਲਾਕੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਵੇਂ ਮੌਕੇ ਪ੍ਰਦਾਨ ਕਰੇਗੀ, ਸਗੋਂ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਵਿਸ਼ਵ ਪੱਧਰ ‘ਤੇ ਇੱਕ ਨਵੀਂ ਪਛਾਣ ਵੀ ਬਣਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button