Press ReleasePunjabTop News

ਮਾਨ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 7.73 ਕਰੋੜ ਰੁਪਏ ਖਰਚ ਕਰਨ ਦਾ ਲਿਆ ਫੈਸਲਾ : ਡਾ.  ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਵੱਛ ਵਾਤਾਵਰਣ ਪ੍ਰਦਾਨ ਕਰਨ ਲਈ ਕਰ ਰਹੀ ਹੈ ਹਰ ਸੰਭਵ ਯਤਨ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਇਸੇ ਲੜੀ ਤਹਿਤ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
Nabha Jail ਪਹੁੰਚੇ CM Bhagwant Mann, ਅਫ਼ਸਰਾਂ ਨੂੰ ਪਾਤੀਆਂ ਭਾਜੜਾਂ! | D5 Channel Punjabi
ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਦੀ ਪੇਂਟਿੰਗ ਅਤੇ ਜਨਰਲ ਰੈਨੋਵੇਸ਼ਨ (ਲਾਈਟਾਂ ਸਮੇਤ) ਦਾ ਕੰਮ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਮੋਜ਼ੇਕ ਟਾਈਲਾਂ ਨਾਲ ਮੁਕੰਮਲ ਰੰਗਦਾਰ ਲਾਈਟਾਂ ਵਾਲੇ 12 ਫੁੱਟ ਦੇ ਫੁਹਾਰੇ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਬੀ/ਐਸ ਖਾਲਸਾ ਕਾਲਜ ਅਤੇ ਜੀ.ਐਨ.ਡੀ.ਯੂ ਰੋਡ ਸਾਈਡ ਲੈਵਲਿੰਗ ਡਰੈਸਿੰਗ ਅਤੇ ਬੂਟੇ ਲਗਾਉਣ ਦੇ ਕੰਮ ਕੀਤੇ ਜਾਣਗੇ, ਪੁਲਾਂ ਨੂੰ ਸੀਮਿੰਟ ਅਧਾਰਤ ਪੇਂਟ ਨਾਲ ਪੇਂਟ ਕਰਕੇ ਸੁੰਦਰ ਬਣਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਵਿਖੇ ਹਰੀ ਪੱਟੀ ਦੀ ਮੁਰੰਮਤ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ।
Ranjit Singh Brahmpura ਦਾ ਦਿਹਾਂਤ, ਨਹੀਂ ਰਹੇ Akali Dal ਦੇ ਸਰਪ੍ਰਸਤ | D5 Channel Punjabi
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਗੇਟ ਦੀ ਮੁਰੰਮਤ ਅਤੇ ਵਾਰਨਿਸ਼ਿੰਗ ਦਾ ਕੰਮ ਕੀਤਾ ਜਾਵੇਗਾ।  ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਨੂੰ ਜਾਣ ਵਾਲੀਆਂ ਵੱਖ-ਵੱਖ ਸੜਕਾਂ ‘ਤੇ ਬੂਟੇ, ਸਜਾਵਟੀ ਬੂਟੇ ਅਤੇ ਕਰੀਪਰ ਆਦਿ ਲਗਾਉਣ, 97 ਏਕੜ ‘ਚ ਸੜਕਾਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾਉਣ, ਸੈਂਟਰਲ ਵਰਜ ਦੀ ਪੇਂਟਿੰਗ ਅਤੇ ਐਕਸਟੈਨਸ਼ਨ ਸਕੀਮ ਤਹਿਤ ਕਬੀਰ ਪਾਰਕ ‘ਚ ਫੁੱਟਪਾਥ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ |  ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦਾ ਫੈਸਲਾ ਕੀਤਾ ਹੈ।
Punjab BJP ਦਾ ਵੱਡਾ ਐਲਾਨ, ਰੱਖੀ ਵੱਡੀ ਮੀਟਿੰਗ || D5 Channel Punjabi
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਰਾਜ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ।  ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰ ਦੇ ਨਿਯਮਾਂ/ਕਾਨੂੰਨਾਂ ਦੀ ਪਾਲਣਾ ਕਰਨ ਅਤੇ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button