PunjabTop News

ਮਾਨ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ‘ਚ ਕੀਤਾ, ਇਸ ਦਾ 11 ਫੀਸਦੀ ਵੀ ਪਹਿਲਾਂ ਕਦੇ ਨਹੀਂ ਹੋਇਆ: ਜਿੰਪਾ

– ਪਹਿਲੇ ਸਾਲ ਤੋਂ ਹੀ ਗਾਰੰਟੀਆਂ ਨੂੰ ਸਫਲਤਾਪੂਰਵਕ ਕੀਤਾ ਲਾਗੂ
– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 15 ਫਰਵਰੀ 2023 – ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ਵਿਚ ਕਰ ਦਿੱਤਾ ਹੈ, ਇਸ ਦਾ 11 ਫੀਸਦੀ ਕੰਮ ਵੀ ਪਿਛਲੀਆਂ ਸਰਕਾਰਾਂ ਨੇ ਆਪਣੇ ਰਾਜ ਦੌਰਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਵਾਅਦਾ ਚੋਣਾਂ ਦੌਰਾਨ ਕੀਤੇ ਜਾਂਦੇ ਹਨ ਉਨ੍ਹਾਂ ‘ਚੋਂ ਕਿਸੇ-ਕਿਸੇ ਵਾਅਦੇ ਦੀ ਪੂਰਤੀ ਲਈ ਪਿਛਲੇ 6 ਮਹੀਨਿਆਂ ਵਿਚ ਅਸਫਲ ਯਤਨ ਪਿਛਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ ਪਰ ਮੁੱਖ ਮੰਤਰੀ ਨੇ ਚੋਣਾਂ ਦੌਰਾਨ ਜੋ ਗਾਰੰਟੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਨ ਉਨ੍ਹਾਂ ਦੀ ਪੂਰਤੀ ਪਹਿਲੇ ਸਾਲ ਤੋਂ ਹੀ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button