ਚੰਡੀਗੜ੍ਹ, 1 ਨਵੰਬਰ, 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਦਲੇ ਰੁੱਖ ਦੇ ਨਤੀਜੇ ਵਜੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ਵਿਚੋਂ ਦੋ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸਦੀ 3 ਨਵੰਬਰ ਨੂੰ ਸੁਣਵਾਈ ਹੋਣੀ ਹੈ। ਰਾਜਪਾਲ ਬਦਲੇ ਰੁੱਖ ਵਜੋਂ ਪਹਿਲਾਂ ਵੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਆਖ ਚੁੱਕੇ ਹਨ ਕਿ ਉਹ ਉਹਨਾਂ ਕੋਲ ਪੈਂਡਿੰਗ ਪਏ ਬਿੱਲਾਂ ’ਤੇ ਜਲਦੀ ਹੀ ਆਪਣਾ ਫੈਸਲਾ ਦੇਣਗੇ।
ਜਿਹੜੇ ਵਿੱਤੀ ਬਿੱਲਾਂ ਨੂੰ ਹੁਣ ਰਾਜਪਾਲ ਨੇ ਮਨਜ਼ੂਰੀ ਦਿੱਤੀ ਹੈ ਉਹਨਾਂ ਵਿਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਮਨਜ਼ੂਰੀ ਦਿੱਤੀ ਗਈ ਹੈ। ਪਹਿਲਾ ਬਿੱਲ ਆਨਲਾਈਨ ਗੇਮਿੰਗ ’ਤੇ ਜੀ ਐਸ ਟੀ ਲਗਾਉਣ ਅਤੇ ਜੀ ਐਸ ਟੀ ਅਪੀਲੀ ਟ੍ਰਿਬਿਊਨਲ ਸਥਾਪਿਤ ਕੀਤੇ ਜਾਣ ਦਾ ਰਾਹ ਪੱਧਰਾ ਕਰਦਾ ਹੈ ਜਦੋਂ ਕਿ ਦੂਜਾ ਜਾਇਦਾਦ ਗਹਿਣੇ ਰੱਖਣ ’ਤੇ ਸਟੈਂਪ ਡਿਊਟੀ ਲਗਾਉਣ ਬਾਰੇ ਹੈ। ਰਾਜਪਾਲ ਨੇ ਹਾਲੇ ਤੀਜੇ ਬਿੱਲ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਨੂੰ ਮਨਜ਼ੂਰੀ ਨਹੀਂ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.