Breaking NewsD5 specialNewsPress ReleasePunjab

ਮਾਰਕਫੈਡ ਦੇ ਉਤਪਾਦ ਹੁਣ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ 5000 ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ ‘ਤੇ ਵੀ ਮਿਲਣਗੇ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ
ਮਾਰਕਫੈਡ ਤੇ ਹਿਮਾਚਲ ਸਰਕਾਰ ਵਿਚਾਲੇ ਹੋਇਆ ਆਪਸੀ ਸਹਿਮਤੀ ਦਾ ਸਮਝੌਤਾ
ਸ਼ੂਗਰਫੈਡ ਤੋਂ ਖੰਡ ਖਰੀਦਣ ਬਾਰੇ ਵੀ ਹਿਮਾਚਲ ਸਰਕਾਰ ਵੱਲੋਂ ਕੀਤਾ ਜਾਵੇਗਾ ਵਿਚਾਰ ਵਟਾਂਦਰਾ
ਚੰਡੀਗੜ੍ਹ:ਪੰਜਾਬ ਦੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਦਾ ਦਾਇਰਾ ਵਧਾਉਣ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਮਾਰਕਫੈਡ ਤੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਹੋਇਆ ਜਿਸ ਨਾਲ ਮਾਰਕਫੈਡ ਦੇ ਵੱਖ-ਵੱਖ ਉਤਪਾਦ ਹੁਣ ਹਿਮਾਚਲ ਦੇ 5000 ਦੇ ਕਰੀਬ ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ ਉਤੇ ਉਪਲੱਬਧ ਹੋਣਗੇ।

Supreme Court ਤੋਂ ਡਰੀ ਸਰਕਾਰ, ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ || Ik Meri Vi Suno || D5 Channel Punjabi

ਇਹ ਫੈਸਲਾ ਅੱਜ ਸ਼ਿਮਲਾ ਵਿਖੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਪੌਲ ਰਾਸੂ ਤੇ ਡਾਇਰੈਕਟਰ ਸ੍ਰੀ ਲਲਿਤ ਜੈਨ ਨਾਲ ਪੰਜਾਬ ਦੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਤੇ ਤੇਲ ਮਿੱਲ ਖੰਨਾ ਦੇ ਜਨਰਲ ਮੈਨੇਜਰ ਸ੍ਰੀ ਰਵਿੰਦਰ ਸ਼ਰਮਾ ਵੱਲੋਂ ਮਾਰਕਫੈਡ ਤੇ ਸ਼ੂਗਰਫੈਡ ਦੇ ਉਤਪਾਦ ਹਿਮਾਚਲ ਪ੍ਰਦੇਸ਼ ਨੂੰ ਜਨਤਕ ਵੰਡ ਪ੍ਰਣਾਲੀ ਲਈ ਮੁਹੱਈਆ ਕਰਵਾਉਣ ਬਾਰੇ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੁਝ ਸਮਾਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਇਹ ਐਮ.ਓ.ਯੂ. ਸੰਭਵ ਹੋਇਆ।

ਕਿਸਾਨਾਂ ਦੇ ਡੰਡੇ ਮਾਰ ਜੇਲ੍ਹਾ ‘ਚ ਭੇਜਣ ਵਾਲੇ BJP Leader ਦੀ Rajewal ਨੇ ਕਰਾਈ ਤਸੱਲੀ || D5 Channel Punjabi

ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਅੱਜ ਹੋਏ ਸਮਝੌਤੇ ਤਹਿਤ ਮਾਰਕਫੈਡ ਦੇ ਉਚ ਮਿਆਰਾਂ ਦੇ ਖਾਣਯੋਗ ਉਤਪਾਦ ਹੁਣ ਹਿਮਾਚਲ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਵਾਜਬ ਕੀਮਤਾਂ ਉਤੇ ਮਿਲਣਗੇ। ਇਸ ਦੌਰਾਨ ਸ਼ੂਗਰਫੈਡ ਪੰਜਾਬ ਵੱਲੋਂ ਹਿਮਾਚਲ ਪ੍ਰਦੇਸ਼ ਨੂੰ ਖੰਡ ਦੀ ਸਪਲਾਈ ਕਰਨ ਬਾਰੇ ਵੀ ਗੱਲਬਾਤ ਹੋਈ ਜਿਸ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਭਵਿੱਖ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਸਿਨੇਮਾ ‘ਚ ਲੱਗੀ ਸੀ ਕੰਗਣਾ ਦੀ ਫਿਲਮ, ਉੱਥੇ ਹੀ ਪਹੁੰਚ ਗਏ ਕਿਸਾਨ || D5 Channel Punjabi

ਸ੍ਰੀ ਵਰੁਣ ਰੂਜ਼ਮ ਨੇ ਕਿਹਾ ਕਿ ਅੱਜ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਵੱਲੋਂ ਆਪਣਾ ਦਾਇਰਾ ਵਧਾਉਣ ਦੀਆਂ ਕੋਸ਼ਿਸ਼ਾਂ ਹੋਰ ਬਲ ਮਿਲਿਆ ਹੈ ਅਤੇ ਹੁਣ ਹਿਮਾਚਲ ਵਾਸੀ ਵੀ ਮਾਰਕਫੈਡ ਦੇ ਉਚ ਮਿਆਰੀ ਤੇ ਸਵਾਦਲੇ ਉਤਪਾਦ ਵਾਜਬ ਕੀਮਤਾਂ ਉਤੇ ਆਪਣੇ ਹੀ ਘਰਾਂ ਕੋਲੋਂ ਲੈ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਐਨ.ਐਮ.ਆਰ. ਸ਼ੁੱਧਤਾ ਪ੍ਰੀਖਣ ਵਿੱਚ ਮਾਰਕਫੈਡ ਦਾ ਉਤਪਾਦ ਸੋਹਣਾ ਬਰਾਂਡ ਸ਼ਹਿਦ ਪਾਸ ਹੋਇਆ ਸੀ। ਇਹ ਟੈਸਟ ਕੌਮਾਂਤਰੀ ਪੱਧਰ ‘ਤੇ ਮਾਨਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button