Breaking NewsD5 specialNewsPress NotePunjab

ਮਾਰਕਫੈੱਡ ਵਲੋਂ ਬਾਰਦਾਨੇ ਦੀ ਵੰਡ ਵਿੱਚ ਬੇਨਿਯਮੀਆਂ ਕਰਨ ਦੇ ਮਾਮਲੇ ਵਿੱਚ ਗੋਨਿਆਣਾ ਦਾ ਏ.ਐਫ.ਓ. ਮੁਅੱਤਲ

ਚੰਡੀਗੜ੍ਹ: ਮੌਜੂਦਾ ਸਮੇਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ (ਬੋਰੀਆਂ) ਦੀ ਵੰਡ ਵਿੱਚ ਕੀਤੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਨੇ ਅੱਜ ਗੋਨਿਆਣਾ ਸ਼ਾਖਾ ਦਫ਼ਤਰ ਦੇ ਏ.ਐਫ.ਓ. ਹਰਸਿਮਰਨਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਨ ਰੂਜਮ ਨੇ ਦੱਸਿਆ ਕਿ ਬਾਰਦਾਨੇ ਦੀ ਵੰਡ ਵਿੱਚ ਹੋਈਆਂ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਸਬੰਧੀ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਅਧਾਰ ‘ਤੇ ਏ.ਐਫ.ਓ. ਹਰਸਿਮਰਨਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਗੁਰਦੁਆਰਾ ਚੋਣਾਂ ਸੇਵਾ ਜਾਂ ਫੇਰ ਮਹਾਂ ਪਾਪ!ਕੀ ਜਰੂਰੀ ਨੇ ਚੋਣਾਂ?

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਭਾਗ ਵਲੋਂ ਕਿਸੇ ਵੀ ਜਨਤਕ ਕੰਮ ਵਿੱਚ ਕੋਈ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਸ੍ਰੀ ਸੁਖਦੀਪ ਸਿੰਘ, ਐਸ.ਬੀ.ਓ, ਸ਼ਾਖਾ ਦਫਤਰ ਸ੍ਰੀ ਚਮਕੌਰ ਸਾਹਿਬ ਜਿਲਾ ਰੂਪਨਗਰ ਦਾ ਤਬਾਦਲਾ ਕਰਕੇ ਸ਼ਾਖਾ ਦਫਤਰ ਗੋਨਿਆਣਾ ਵਿਖੇ ਤਾਇਨਾਤ ਕੀਤਾ ਗਿਆ ਹੈ। ਜਦਕਿ ਸ੍ਰੀ ਚਮਕੌਰ ਸਾਹਿਬ, ਬ੍ਰਾਂਚ ਦਫਤਰ ਦੇ ਐਫ.ਓ (ਜੀ) ਸ੍ਰੀ ਹਰਭਜਨ ਸਿੰਘ ਹੁਣ ਸ਼ਾਖਾ ਦਫ਼ਤਰ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button