Breaking NewsD5 specialNewsPunjabTop News

ਮਾਲਵਿੰਦਰ ਮਾਲੀ ਨੇ ਅਸਤੀਫ਼ੇ ‘ਚ ਕੈਪਟਨ ਅਤੇ ਸੁਖਬੀਰ ਸਮੇਤ ਇਨ੍ਹਾਂ ਨੇਤਾਵਾਂ ਤੋਂ ਦੱਸਿਆ ਜਾਨ ਨੂੰ ਖ਼ਤਰਾ

ਚੰਡੀਗੜ੍ਹ : ਕਸ਼ਮੀਰ ‘ਤੇ ਬਿਆਨ ਦੇ ਕੇ ਵਿਵਾਦਾਂ ‘ਚ ਘਿਰੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮਾਲੀ ਨੇ ਹਾਈਕਮਾਨ ਦੇ ਦਬਾਅ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਥੇ ਹੀ ਮਾਲੀ ਨੇ ਅਸਤੀਫ਼ੇ ‘ਚ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਮਾਲੀ ਨੇ ਕਿਹਾ ਕਿ ਜੇਕਰ ਮੈਨੂੰ ਕੁਝ ਹੋਇਆ ਤਾਂ ਉਸਦੇ ਲਈ ਕੈਪਟਨ ਅਮਰਿੰਦਰ ਸਿੰਘ, ਵਿਜੈ ਇੰਦਰ ਸਿੰਗਲਾ, ਮਨੀਸ਼ ਤਿਵਾਰੀ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਸੁਭਾਸ਼ ਸ਼ਰਮਾ, ਰਾਘਵ ਚੱਢਾ ਅਤੇ ਜਨਰੈਲ ਸਿੰਘ ਜ਼ਿੰਮੇਵਾਰ ਹੋਣਗੇ।

BIG BREAKING ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਸਲਾਹਕਾਰ ਨੇ ਛੱਡਿਆ ਸਾਥ D5 Channel Punjabi

ਦੱਸ ਦਈਏ ਕਿ ਮਾਲਵਿੰਦਰ ਮਾਲੀ ਨੇ ਆਪਣੇ ਫੇਸਬੁਕ ਅਕਾਊਂਟ ‘ਤੇ ਕਸ਼ਮੀਰ ਮਾਮਲੇ ‘ਤੇ ਪ੍ਰਤੀਕਿਰਿਆ ਵਿਅਕਤ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਕਸ਼ਮੀਰ – ਕਸ਼ਮੀਰੀ ਲੋਕਾਂ ਦਾ ਦੇਸ਼ ਹੈ। 1947 ‘ਚ ਇੰਡੀਆ ਨੂੰ ਛੱਡਦੇ ਸਮੇਂ ਹੋਏ ਸਮਝੌਤੇ ਅਨੁਸਾਰ ਅਤੇ ਯੂਐਨਓ ਦੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਕਸ਼ਮੀਰ ਦੇ ਦੋ ਟੁਕੜੇ ਕਰ ਦਿੱਤੇ ਗਏ। ਜਿਸ ‘ਤੇ ਪਾਕਿਸਤਾਨ ਅਤੇ ਭਾਰਤ ਨੇ ਕਬਜ਼ਾ ਕੀਤਾ ਹੋਇਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button