
ਅੱਜ ਵੀ ਸੂਬੇ ਭਰ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਗੜ੍ਹੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸਦੇ ਬਾਵਜੂਦ ਵੀ ਸੂਬੇ ਦੇ ਤਾਪਮਾਨ ਵਿੱਚ ਵਾਧਾ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ‘ਚ 0.7 ਡਿਗਰੀ ਦਾ ਵਾਧਾ ਦਰਜ ਹੋਇਆ ਹੈ।ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੋਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਟਿਆਲਾ ਵਿੱਚ ਮੀਂਹ, ਤੇਜ਼ ਹਵਾਵਾਂ ਦੇ ਨਾਲ ਨਾਲ ਗੜ੍ਹੇ ਪੈਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਮੇਂ ਪੰਜਾਬ ਦੇ ਵਿੱਚ ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ। ਕਣਕ ਮੰਡੀਆਂ ਦੇ ਵਿੱਚ ਪਹੁੰਚ ਰਹੀ ਹੈ। ਇਸ ਲਈ ਕਿਸਾਨ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਜ਼ਰੂਰਤ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.