Press ReleasePunjabTop News

ਮਾਲੇਰਕੋਟਲਾ ਜ਼ਿਲ੍ਹੇ ‘ਚ ਲੱਗੀ ਕੌਮੀ ਲੋਕ ਅਦਾਲਤ, 361 ਕੇਸਾਂ ਦਾ ਨਿਪਟਾਰਾ, ਕਰੀਬ 07 ਕਰੋੜ 20 ਲੱਖ 64 ਹਜਾਰ 403 ਰੁਪਏ ਦੇ ਅਵਾਰਡ ਪਾਸ

ਤਹਿਸੀਲ ਦਫ਼ਤਰਾਂ ਵਿਖੇ ਸਥਾਪਿਤ ਕੀਤੇ ਗਏ ਬੈਂਚਾਂ ਵਿੱਚ ਮਾਲ ਵਿਭਾਗ ਦੇ ਅਦਾਲਤੀ 1056 ਕੇਸ  ਰੱਖੇ ਗਏ

ਕੌਮੀ ਲੋਕ ਅਦਾਲਤ ਲਗਾਉਣ ਦਾ ਮੁੱਖ ਉਦੇਸ਼ ਸਮਝੌਤੇ ਦੁਆਰਾ ਸੁਹਿਰਦ ਢੰਗ ਨਾਲ ਵਿਵਾਦਾਂ ਦਾ ਨਿਪਟਾਰਾ ਕਰਨਾ : ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਰੂਪਾ ਧਾਲੀਵਾਲ

ਮਾਲੇਰਕੋਟਲਾ (ਅਤੁਲ ਵਰਮਾ) : ਜ਼ਿਲ੍ਹਾ ਅਤੇ ਸੈਸ਼ਨ ਜੱਜ  ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ  ਦੀ ਪ੍ਰਧਾਨਗੀ ਹੇਠ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ । ਨੈਸ਼ਨਲ ਲੋਕ ਅਦਾਲਤ ਅਧੀਨ ਚਾਰ ਬੈਂਚ ਸਥਾਪਿਤ ਕੀਤੇ ਗਏ । ਕੋਰਟ ਕੰਪਲੈਕਸ ਵਿਖੇ ਤਿੰਨ ਬੈਂਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨ ਦੀਪ ਸਿੰਘ ਬਾਜਵਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਰਸਬੀਰ ਸੰਧੂ ਅਧੀਨ ਅਤੇ ਚੌਥਾ  ਬੈਂਚ ਜ਼ਿਲ੍ਹੇ ਦੀਆਂ ਸਮੂਹ ਤਹਿਸੀਲ ਦਫ਼ਤਰਾਂ ਵਿਖੇ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।

Jalandhar ਜਿੱਤ Kejriwal ਤੇ Bhagwant Mann ਦਾ ਵੱਡਾ ਐਲਾਨ! ਪੰਜਾਬ ਲਈ ਆਖੀ ਵੱਡੀ ਗੱਲ! | D5 Channel Punjabi

ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਲੋਕ ਅਦਾਲਤ ਵਿੱਚ 361  ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ, ਜਿਸ ਵਿੱਚ  ਲਗਭਗ ਕਰੀਬ 07 ਕਰੋੜ 20 ਲੱਖ 64 ਹਜਾਰ 403 ਦੇ ਅਵਾਰਡ ਪਾਸ ਕੀਤੇ ਗਏ। ਇਸ ਤੋਂ ਇਲਾਵਾ ਤਹਿਸੀਲ ਦਫ਼ਤਰਾਂ ਵਿਖੇ ਸਥਾਪਿਤ ਕੀਤੇ ਗਏ ਬੈਂਚਾਂ ਵਿੱਚ ਮਾਲ ਵਿਭਾਗ ਦੇ ਅਦਾਲਤੀ 1056 ਕੇਸ ਵੀ ਰੱਖੇ ਗਏ । ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਨੇ ਕਿਹਾ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਸਮਝੌਤੇ ਦੁਆਰਾ ਸੁਹਿਰਦ ਢੰਗ ਨਾਲ ਵਿਵਾਦਾਂ ਦਾ ਨਿਪਟਾਰਾ ਕਰਨਾ ਹੈ ਤਾਂ ਜੋ ਪਾਰਟੀਆਂ ਦੇ ਸਮੇਂ ਅਤੇ ਪੈਸੇ ਨੂੰ ਬਚਾਇਆ ਜਾ ਸਕੇ ਅਤੇ ਦੋਵੇ ਧਿਰਾ ਵਿਚਕਾਰ ਨਿੱਜੀ ਦੁਸ਼ਮਣੀ ਘਟਾਈ ਜਾ ਸਕੇ। ਗੈਰ-ਸੰਗਠਿਤ ਅਪਰਾਧਿਕ ਕੇਸਾਂ ਤੋਂ ਇਲਾਵਾ, ਮੁਕੱਦਮੇ ਤੋਂ ਪਹਿਲਾਂ ਦੇ ਪੜਾਅ ਤੇ ਵੀ ਹਰ ਕਿਸਮ ਦੇ ਕੇਸਾਂ ਦੀ ਸੁਣਵਾਈ ਇਸ ਅਦਾਲਤ ਵਿੱਚ ਕੀਤੀ ਜਾ ਸਕਦੀ ਹੈ।

300 Units Free ਨੇ ਜਿਤਾਈ Jalandhar By-Election! ਪੱਤਰਕਾਰ ਨੇ ਦੱਸੀ ਬਰੀਕੀ ਗੱਲਾਂ! | D5 Channel Punjabi

ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨ ਦੀਪ ਸਿੰਘ ਬਾਜਵਾ ਨੇ ਕੌਮੀ ਲੋਕ ਅਦਾਲਤਾਂ ਦੇ ਫ਼ਾਇਦੇ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਜਦੋਂ ਲੋਕ ਅਦਾਲਤ ਵਿਚ ਕੇਸ ਦਾਇਰ ਕੀਤਾ ਜਾਂਦਾ ਹੈ ਤਾਂ ਇਸ ਦਾ ਫ਼ੈਸਲਾ ਆਖੀਰੀ ਹੋ ਜਾਂਦਾ ਹੈ ਅਤੇ ਇਸ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ ਅਦਾਲਤੀ ਫ਼ੀਸ ਪਾਰਟੀ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ, ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ।ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੇ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਨਿਪਟਾਉਣ ਅਤੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਚਾਉਣ ।

Sushil Rinku ਦੀ ਜਿੱਤ ਦਾ ਅਸਲ ਸੱਚ! CM Mann ਦਾ ਐਲਾਨ! ਵਿਰੋਧੀ ਗਏ ਰਗੜੇ | D5 Channel Punjabi

ਇਸ ਮੌਕੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਰਸ਼ਬੀਰ ਸੰਧੂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਜਿਵੇਂ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਲੰਬਿਤ ਕੇਸ, ਪੈਸੇ ਦੀ ਵਸੂਲੀ ਦੇ ਕੇਸ ਅਤੇ ਹੋਰ ਬਿੱਲਾਂ ਦੀ ਅਦਾਇਗੀ ਦੇ ਕੇਸ (ਗੈਰ ਰਾਜ਼ੀਨਾਮਾ ਵਾਲੇ ਕੇਸਾਂ ਨੂੰ ਛੱਡ ਕੇ) ਵਿਆਹ ਸੰਬੰਧੀ ਝਗੜੇ (ਤਲਾਕ ਦੇ ਕੇਸਾਂ ਨੂੰ ਛੱਡ ਕੇ) ਜ਼ਮੀਨ ਪ੍ਰਾਪਤੀ ਦੇ ਮਾਮਲੇ ਅਤੇ ਹੋਰ ਸਿਵਲ ਕੇਸ ਜਿਵੇਂ ਕਿ ਕਿਰਾਇਆ, ਸਪੈਸਿਫਿਕ ਪਰਫਾਰਮੈਂਸ, ਸਰਵਿਸ ਮੈਟਰ  ਦੇ ਕੇਸ ਆਦਿ ਲਗਾਏ ਗਏ ।  ਇਸ ਤੋਂ ਇਲਾਵਾ ਪ੍ਰੀ ਲਿਟੀਗੇਟਿਵ ਕੇਸ ਜਿਵੇਂ ਕਿ  ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨਾਲ ਸੰਬੰਧਿਤ ਕੇਸ ਆਦਿ ਵੀ ਲਗਾਏ ਗਏ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button