ਮਾਲੇਰਕੋਟਲਾ ਸਿਵਲ ਹਸਪਤਾਲ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ “ ਆਪਣਾ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ ,ਕੰਟਰੋਲ ਰੱਖੋ ਅਤੇ ਲੰਮੇ ਸਮੇਂ ਤੱਕ ਜੀਓ ” ਥੀਮ ਅਧੀਨ ਜਾਗਰੂਕਤਾ ਕੈਂਪ ਦਾ ਆਯੋਜਨ
30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣਾ ਬਲੱਡ-ਪ੍ਰੈਸ਼ਰ ਅਕਸਰ ਚੈੱਕ ਕਰਵਾਉਣ : ਡਾ. ਜਗਜੀਤ ਸਿੰਘ
ਨਮਕ ਅਤੇ ਤਲੀਆਂ ਹੋਈਆਂ ਚੀਜ਼ਾਂ ਦੀ ਘੱਟ ਵਰਤੋਂ ਬਲੱਡ-ਪ੍ਰੈਸ਼ਰ ਕੰਟਰੋਲ ਰੱਖਣ ਵਿੱਚ ਸਹਾਇਕ : ਡਾ. ਮੁਹੰਮਦ ਮੁਨੀਰ
ਮਾਲੇਰਕੋਟਲਾ (ਅਤੁਲ ਵਰਮਾ) : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਅਤੇ ਸਹਾਇਕ ਸਿਵਲ ਸਰਜਨ ਡਾ.ਸਜੀਲਾ ਖ਼ਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਥਾਨਿਕ ਸਿਵਲ ਹਸਪਤਾਲ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ “ ਆਪਣਾ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ ,ਕੰਟਰੋਲ ਰੱਖੋ ਅਤੇ ਲੰਮੇ ਸਮੇਂ ਤੱਕ ਜੀਓ ” ਥੀਮ ਅਧੀਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ 30 ਸਾਲ ਤੋਂ ਵੱਧ ਉਮਰ ਦੇ ਆਮ ਲੋਕਾਂ ਨੂੰ ਆਪਣਾ ਬਲੱਡ-ਪ੍ਰੈਸ਼ਰ ਅਕਸਰ ਚੈੱਕ ਕਰਵਾਉਂਦੇ ਰਹਿਣਾ ਚਾਹੀਦਾ ਹੈ, ਜੇਕਰ ਬਲੱਡ ਪ੍ਰੈਸ਼ਰ 120/80 ਤੋਂ ਜ਼ਿਆਦਾ ਆਉਂਦਾ ਹੈ, ਤਾਂ ਤੁਰੰਤ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਓ.ਪੀ.ਡੀ. ਕਮਰਾ ਨੰ: 13 ਵਿਖੇ ਮੈਡੀਸਨ ਸਪੈਸ਼ਲਿਸਟ ਡਾ. ਜ਼ੀਨਤ ਮਹਿੰਦਰੂ ਦੀ ਜਾਂ ਆਪਣੇ ਸਿਹਤ ਮਾਹਿਰ ਤੋਂ ਤੁਰੰਤ ਸਲਾਹ ਲੈਣੀ ਚਾਹੀਦੀ ਹੈ ਤਾਂ ਜੋ ਬਲੱਡ ਪ੍ਰੈਸ਼ਰ ਨੂੰ ਸਮੇਂ ਸਿਰ ਕੰਟਰੋਲ ਕਰਕੇ ਇਸ ਤੋਂ ਹੋਣ ਵਾਲੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਰਾਜਪਾਲ ਨੇ ਭੇਜੀ ਪੰਜਾਬ ਸਰਕਾਰ ਨੂੰ ਚਿੱਠੀ! 887 ਕਰੋੜ ਦੀ ਫਡਿੰਗ ਦਾ ਮਾਮਲਾ! ਬੇਅਦਬੀ ‘ਚ ਪਰਿਵਾਰ ਦਾ ਵੱਡਾ ਖੁਲਾਸਾ! |
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੁਹੰਮਦ ਮੁਨੀਰ ਨੇ ਦੱਸਿਆ ਕਿ ਸਾਨੂੰ ਸਵੇਰੇ-ਸ਼ਾਮ ਘੱਟ ਤੋਂ ਘੱਟ 30 ਮਿੰਟ ਤੱਕ ਯੋਗਾ ਜਾਂ ਕਸਰਤ ਅਤੇ ਸੈਰ ਕਰਨੀ ਚਾਹੀਦੀ ਹੈ । ਉਨ੍ਹਾਂ ਹੋਰ ਕਿਹਾ ਕਿ ਸਾਈਕਲ ਚਲਾਉਂਦੇ ਨਾਲ ਸਿਹਤ ਠੀਕ ਰਹਿੰਦੀ ਹੈ ਅਤੇ ਇਸ ਨਾਲ ਪ੍ਰਦੂਸ਼ਣ ਵੀ ਨਹੀਂ ਫੈਲਦਾ, ਨਮਕ ਅਤੇ ਤਲੀਆਂ ਹੋਈਆਂ ਚੀਜ਼ਾਂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ । ਉਨ੍ਹਾਂ ਹੋਰ ਕਿਹਾ ਕਿ ਸਾਨੂੰ ਸਾਰਿਆ ਨੂੰ ਸਿਹਤ ਮਾਹਿਰ ਡਾਕਟਰਾਂ ਦੀ ਸਲਾਹ ਅਨੁਸਾਰ ਹੀ ਦਵਾਈਆਂ ਦਾ ਸੇਵਨ ਸਮੇਂ ਸਿਰ ਕਰਨਾ ਚਾਹੀਦਾ ਹੈ । ਇਸ ਸਬੰਧੀ ਹੋਰ ਜਾਣਕਾਰੀ ਲਈ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਗੈਰ ਸੰਚਾਰੀ ਰੋਗਾਂ ਦੇ ਕਲੀਨਿਕ ਵਿਚ ਆ ਕੇ ਸਲਾਹ ਲਈ ਜਾ ਸਕਦੀ ਹੈ।
‘ਬਲਾਤਕਾਰੀ ਨੂੰ ਬਣਾਇਆ ਮੰਤਰੀ’ CM ਮਾਨ ਤੋਂ ਤਿੱਖੇ ਸਵਾਲ, ਹੁਣ ਦੇਣਾ ਪਊ ਜਵਾਬ | D5 Channel Punjabi
ਇਸ ਮੌਕੇ ਡਾ. ਸਿਮਰਨਜੀਤ ਕੌਰ, ਡਾ. ਨਾਹੀਦਾ ਪ੍ਰਵੀਨ, ਐੱਲ. ਐਚ. ਵੀ. ਸੁਸ਼ਮਾ ਅਰੋੜਾ, ਸੁਪਿੰਦਰ ਸ਼ਰਮਾ, ਸਿਹਤ ਕੌਂਸਲਰ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.