NewsPress ReleasePunjabTop News

ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੰਮ੍ਰਿਤਸਰ ਵਿਖੇ ਵਾਟਰ ਸਪਲਾਈ ਪ੍ਰੋਜੈਕਟਾਂ ਅਤੇ ਲੈਬਾਰਟਰੀ ਦਾ ਕੀਤਾ ਨਿਰੀਖਣ

ਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਪੀਣ ਲਈ ਦਿੱਤਾ ਜਾਵੇਗਾ ਨਹਿਰਾਂ ਦਾ ਸ਼ੁੱਧ ਪਾਣੀ - ਜਿੰਪਾ

ਅੰਮ੍ਰਿਤਸਰ: ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਮੱਜੂਪੁਰਾ ਵਿਖੇ ਬਣ ਰਹੇ ਨਹਿਰੀ ਪਾਣੀ ਪ੍ਰੋਜੈਕਟ ਦਾ ਨਿਰੀਖਣ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਨੂੰ ਪੀਣਯੋਗ ਬਣਾਉਣ ਲਈ 15 ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ, ਜਿਸਨੂੰ ਛੇਤੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲਿ੍ਹਆਂ ਦੇ ਲਗਭਗ 1700 ਪਿੰਡਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਰਾਹੀਂ ਪੀਣਯੋਗ ਨਹਿਰੀ ਪਾਣੀ ਮਿਲੇਗਾ।

Ludhiana News : ਗ਼ਲਤ ਕੰਮ ਕਰਦੀ ਸੀ ਔਰਤ, ਪੁਲਿਸ ਨੇ ਮਾਰਿਆ ਛਾਪਾ, ਰੰਗੇ ਹੱਥੀ ਕਰ ਲਈ ਕਾਬੂ | D5 Channel Punjabi

ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਪਾਣੀ ਦੀ ਗੁਣਵੱਤਾ ਸੁਧਾਰਨ ਲਈ 1100 ਕਰੋੜ ਰੁਪਏ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿਚ 378 ਕਰੋੜ ਰੁਪਏ ਦੇ ਚਾਰ ਨਹਿਰੀ ਪਾਣੀ ਅਧਾਰਤ ਜਲ ਯੋਜਨਾਵਾਂ ਉਤੇ ਕੰਮ ਚੱਲ ਰਿਹਾ ਹੈ ਜਿਸ ਨਾਲ ਜਿਲ੍ਹੇ ਦੇ 369 ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਉਕਤ ਕੰਪਨੀਆਂ ਜੋ ਕਿ ਇਹ ਕੰਮ ਕਰ ਰਹੀਆਂ ਹਨ ਨੂੰ ਪਾਣੀ ਦੀ ਸਪਲਾਈ ਲਈ 10 ਸਾਲ ਦਾ ਕੰਮ ਵੀ ਦਿੱਤਾ ਗਿਆ ਹੈ। ਜਿਸ ਨਾਲ ਪਾਣੀ ਦੀ ਸਪਲਾਈ ਵਿੱਚ ਵਿਘਨ ਨਹੀਂ ਪਵੇਗਾ।

Goldy Brar ਦੀ ਧਮਕੀ, Jail ਮੰਤਰੀ ਤੇ DGP ਨੂੰ ਵੀ ਹੋ ਗਿਆ ਸਿੱਧਾ, ਕਰਨ ਨੂੰ ਫਿਰਦਾ ਧਮਾਕਾ | D5 Channel Punjabi

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪੀਣਯੋਗ ਪਾਣੀ ਸਾਫ ਅਤੇ ਚੰਗੀ ਕੁਆਲਿਟੀ ਦਾ ਹੋਵੇ ਅਤੇ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫਾਈ ਕੀਤੀ ਜਾਵੇ। ਪਾਣੀ ਦੀ ਸੈਂਪਲਿੰਗ ਅਤੇ ਟੈਸਟਿੰਗ ਦੀ ਵਿਵਸਥਾ ਸਮੇਂ ਸਮੇਂ ‘ਤੇ ਕੀਤੀ ਜਾਂਦੀ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੇ ਜਿਨ੍ਹਾਂ ਇਲਾਕਿਆਂ ਵਿਚ ਪਾਣੀ ਪੀਣਯੋਗ ਨਹੀਂ ਹੈ, ਉੱਥੇ ਤੁਰੰਤ ਆਰ.ਓ ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਕਈ ਆਰਸੈਨਿਕ ਪ੍ਰਭਾਵਿਤ ਇਲਾਕਿਆਂ ਵਿਚ ਆਈ.ਆਈ.ਟੀ. ਮਦਰਾਸ ਦੀ ਮਦਦ ਨਾਲ ਆਰਸੈਨਿਕ-ਕਮ-ਆਇਰਨ ਰਿਮੂਵਲ ਪਲਾਂਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਸ਼ੁੱਧ ਪਾਣੀ ਪੀ ਸਕਣ।

Punjab Drugs : ਨਸ਼ੇ ਦੇ ਤਸਕਰਾਂ ਦੀ ਹੁਣ ਨਹੀਂ ਖੈਰ, IGP ਨੇ ਕਰਤੇ ਸਖ਼ਤ ਹੁਕਮ, LIVE ਹੋ ਕੇ ਦਿੱਤੀ Warning

ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਰੀਜ਼ਨਲ ਵਾਟਰ ਟੈਸਟਿੰਗ ਲੈਬਾਰਟਰੀ ਦੇ ਕੰਮ ਦਾ ਨਿਰੀਖਣ ਕਰਦੇ ਸ੍ਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਸੂਬੇ ਦੇ ਹਰ ਘਰ ਨੂੰ ਟੂਟੀ ਵਾਲਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅਧਿਕਾਰੀਆਂ ਨੂੰ ਸਖਤ ਮਿਹਨਤ ਕਰਨ ਦੇ ਨਾਲ-ਨਾਲ ਸਰਕਾਰੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਕੇ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਕ ਰਾਜਪੱਧਰੀ, ਛੇ ਰੀਜਨਲ, 17 ਜਿਲ੍ਹਾ ਪੱਧਰੀ ਅਤੇ 7 ਬਲਾਕ ਪੱਧਰ ਉਤੇ ਲੈਬਾਟਰੀਆਂ ਕੰਮ ਕਰ ਰਹੀਆਂ ਹਨ, ਜੋ ਕਿ ਪਾਣੀ ਦੀ ਸ਼ੁੱਧਤਾ ਦੀ ਪਰਖ ਕਰਦੀਆਂ ਹਨ।

SGPC ਮੈਂਬਰ ਦੇ ਵੱਡੇ ਖੁਲਾਸੇ, ਦੱਸਿਆ Akali Dal ਦਾ ਸਟੈਂਡ, ਵੋਟਾਂ ਪਾਕੇ ਚੁਣਿਆ ਪ੍ਰਧਾਨ | D5 Channel Punjabi

ਉਨ੍ਹਾਂ ਲੋਕਾਂ ਨੂੰ ਅਪੀਲ ਕੀਤਾ ਕਿ ਉਹ ਇਨ੍ਹਾਂ ਲੈਬਾਟਰੀਆਂ ਦਾ ਲਾਹਾ ਲੈਣ ਅਤੇ ਆਪਣੇ-ਆਪਣੇ ਘਰਾਂ ਵਿੱਚ ਆਉਂਦੇ ਪਾਣੀ ਨੂੰ ਵੀ ਚੈਕ ਕਰਵਾਉਣ। ਇਸ ਮੌਕੇ ਹਲਕਾ ਅਟਾਰੀ ਦੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਸ੍ਰੀ ਜਿੰਪਾ ਨੂੰ ਜੀ ਆਇਆਂ ਕਹਿੰਦੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾਂ ਕੀਤੀ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਵਿਗੜ ਰਹੀ ਗੁੱਣਵਤਾ ਵੱਲ ਧਿਆਨ ਦਿਵਾਉਂਦੇ ਲੋਕਾਂ ਨੂੰ ਇਸ ਅਹਿਮ ਵਿਸ਼ੇ ’ਤੇ ਧਿਆਨ ਦੇਣ ਦੀ ਅਪੀਲ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਇਕ ਡਾ. ਜੀਵਨਜੋਤ ਕੌਰ, ਵਿਭਾਗ ਦੇ ਇੰਜੀ: ਸ੍ਰੀ ਕੇ.ਐਸ. ਸੈਣੀ, ਸ੍ਰੀ ਸਤਨਾਮ ਸੋਖੀ, ਆਮ ਆਦਮੀ ਪਾਰਟੀ ਦੇ ਆਗੂ ਸ੍ਰੀਮਤੀ ਸੀਮਾ ਸੋਢੀ, ਡਾ. ਇੰਦਰਪਾਲ, ਸ: ਹਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button