Breaking NewsD5 specialNewsPoliticsPress ReleasePunjabTop NewsUncategorized

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ

ਪਟਿਆਲਾ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਕਰਕੇ ਰਾਜ ‘ਚ ਹੜਤਾਲ ‘ਤੇ ਚੱਲ ਰਹੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ। ਪਟਵਾਰ ਯੂਨੀਅਨ ਦੇ ਆਗੂਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਸੋਮਵਾਰ ਸ਼ਾਮ ਪਟਿਆਲਾ ਦੇ ਸਰਕਟ ਹਾਊਸ ਵਿਖੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ‘ਚ ਕੀਤਾ।

ਸਿੱਧੂ ਦਾ ਸਿਆਸੀ ਧਮਾਕਾ! ਭਗਵੰਤ ਮਾਨ ਨਾਲ ਮੁਲਾਕਾਤ, ਕਿਸਾਨਾਂ ਨੇ ਠੁਕਾਰਾਈ ਸਰਕਾਰ ਦੀ ਮੰਗ

ਮਾਲ ਮੰਤਰੀ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਵਾਰ ਯੂਨੀਅਨ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਯੂਨੀਅਨ ਆਗੂਆਂ ਦੀ ਮਾਲ ਮੰਤਰੀ ਨਾਲ ਇਹ ਮੀਟਿੰਗ ਕਰਵਾਉਣ ‘ਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਬਲਤੇਜ ਪੰਨੂੰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਵਿਸ਼ੇਸ਼ ਵਿਸ਼ੇਸ਼ ਯੋਗਦਾਨ ਰਿਹਾ।

ਕੈਨੇਡਾ ਵੱਲ ਵਧਿਆ ਰੁੱਖ, ਸਰਕਾਰ ਵੱਲੋਂ 500 ਮੁਲਾਜ਼ਮਾਂ ਦੀ ਭਰਤੀ, ਵਧਿਆ ਰੁਜ਼ਗਾਰ ਦਾ ਖੇਤਰ ! D5 Channel Punjabi

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਸਕੱਤਰ ਮਾਲ ਅਨੁਰਾਗ ਅਗਰਵਾਲ, ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰੀਕ ਵੀ ਮੌਜੂਦ ਸਨ। ਜਦਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਾਲਮੇਲ ਕਮੇਟੀ ਦੀ ਤਰਫ਼ੋਂ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਮੋਹਨ ਸਿੰਘ ਭੇਡਪੁਰਾ ਸਮੇਤ ਉਂਕਾਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਤੇ ਹੋਰ ਆਗੂ ਵੀ ਸ਼ਾਮਲ ਸਨ।

ਹੁਣੇ-ਹੁਣੇCM ਮਾਨ ਨੇ ਹੁਕਮ ਕੀਤੇ ਜਾਰੀ ! ਮਾਨ ਦੇ ਖ਼ਿਲਾਫ਼ ਹੋਏ ਕਿਸਾਨ ! D5 Channel Punjabi

ਮਾਲ ਮੰਤਰੀ ਨੇ ਪਟਵਾਰ ਯੂਨੀਅਨ ਆਗੂਆਂ ਦਾ ਵਿਸ਼ੇਸ ਧੰਨਵਾਦ ਕਰਦਿਆਂ ਕਿਹਾ ਕਿ ਪਟਵਾਰ ਯੂਨੀਅਨ ਨੇ ਲੋਕ ਹਿੱਤਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲਈ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਨਾਲ ਸਦਭਾਵਨਾ ਦੇ ਮਾਹੌਲ ‘ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਮਲੇਰਕੋਟਲਾ ਜ਼ਿਲ੍ਹੇ ਦੇ ਪਟਵਾਰੀ ਦੀਦਾਰ ਸਿੰਘ ਵਿਰੁੱਧ ਦਰਜ ਵਿਜੀਲੈਂਸ ਕੇਸ ‘ਚ ਜਾਂਚ ਅਧਿਕਾਰੀ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਪਟਵਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਬਹੁਤ ਜਲਦ ਮੰਨ ਲਿਆ ਜਾਵੇਗਾ।

Today News : CM Bhagwant Mann ਨਾਲ ਮਿਲਿਆ Navjot Sidhu! ਸਿਆਸਤ ‘ਚ ਹੋਵੇਗਾ ਵੱਡਾ ਧਮਾਕਾ, Sidhu ਛੱਡੂ ਪਾਰਟੀ ?

ਇਸ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਮਾਨਵੀ ਹਿੱਤਾਂ ਦੇ ਮੱਦੇਨਜ਼ਰ ਜਿਹੜੇ ਪਟਵਾਰ ਸਰਕਲਾਂ ਦਾ ਉਨ੍ਹਾਂ ਕੋਲ ਵਾਧੂ ਚਾਰਜ ਹੈ, ਵਿਖੇ ਅੱਜ ਸ਼ਾਮ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ ਸਰਕਲਾਂ ‘ਚ ਮੰਗਲਵਾਰ ਸਵੇਰੇ ਪਟਵਾਰੀਆਂ ਦੇ ਦਫ਼ਤਰ ਆਮ ਲੋਕਾਂ ਦੇ ਕੰਮਾਂ ਲਈ ਖੁੱਲ੍ਹ ਜਾਣਗੇ। ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਅੱਜ ਮਾਲ ਮੰਤਰੀ ਅਤੇ ਐਫ.ਸੀ.ਆਰ. ਵੱਲੋਂ ਸਦਭਾਵਨਾ ਦੇ ਮਾਹੌਲ ‘ਚ ਮੀਟਿੰਗ ਕਰਕੇ ਉਨ੍ਹਾਂ ਦੀ ਗੱਲ ਸੁਣੀ ਗਈ ਹੈ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਲ ਮੰਤਰੀ ਸਮੇਤ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ।

News Faridkot : AAP ਲੀਡਰ ਦਾ ਨਸ਼ੇ ‘ਤੇ ਵੱਡਾ ਐਲਾਨ | D5 Channel Punjabi

ਬ੍ਰਮ ਸ਼ੰਕਰ ਜਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਵਾਰੀਆਂ ਦੀਆਂ ਮੰਗਾਂ ਮੰਨਣ ‘ਚ ਹੋਈ ਦੇਰੀ ਦੇ ਸਵਾਲ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦਾ ਗੁੱਸਾ ਪਟਵਾਰੀ ਉਨ੍ਹਾਂ ਦੀ ਸਰਕਾਰ ‘ਤੇ ਨਹੀਂ ਕੱਢ ਸਕਦੇ ਪਰੰਤੂ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖ਼ੁਦ ਪਟਵਾਰੀਆਂ ਨਾਲ ਹਮਦਰਦੀ ਰੱਖਦੀ ਹੈ, ਇਸ ਲਈ ਪਟਵਾਰੀਆਂ ਦੀ ਕੋਈ ਵੀ ਮੰਗ ਬਕਾਇਆ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 50 ਦਿਨਾਂ ‘ਚ ਜੋ ਕੰਮ ਕਰਕੇ ਦਿਖਾਇਆ ਹੈ, ਉਹ ਆਪਣੇ ਆਪ ‘ਚ ਇੱਕ ਮਿਸਾਲ ਹੈ।

Navjot Sidhu Meeting : Sidhu ਹੋਊ ਪਾਰਟੀ ’ਚੋ ਬਾਹਰ? ਹਾਈਕਮਾਨ ਨੇ ਸੱਦੀ ਮੀਟਿੰਗ,ਕੇਂਦਰ ਦੀ AAP ’ਤੇ ਡਿੱਗੂ ਗਾਜ਼!

ਬ੍ਰਮ ਸ਼ੰਕਰ ਜਿੰਪਾ ਨੇ ਹੋਰ ਕਿਹਾ ਕਿ ਐਸ.ਐਸ.ਐਸ. ਬੋਰਡ ਰਾਹੀਂ ਭਰਤੀ 1090 ਪਟਵਾਰੀਆਂ ਨੂੰ ਜਲਦੀ ਹੀ ਸਿਖਲਾਈ ‘ਤੇ ਭੇਜਿਆ ਜਾਵੇਗਾ। ਇਸ ਤੋਂ ਬਿਨ੍ਹਾਂ ਸੂਬੇ ‘ਚ ਪਟਵਾਰੀਆਂ ਦੇ ਕੰਮ ਲਈ ਸੇਵਾ ਮੁਕਤ ਪਟਵਾਰੀਆਂ ਦੀਆਂ ਸੇਵਾਵਾਂ ਲੈਣ ਸਮੇਤ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਪਟਵਾਰੀਆਂ ਦੇ ਬੈਠਣ ਲਈ ਵੀ ਪੱਕੇ ਪ੍ਰਬੰਧ ਕੀਤੇ ਜਾਣਗੇ। ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਇਕ ਸਵਾਲ ਦੇ ਜਵਾਬ ‘ਚ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਸੂਬੇ ਵਿੱਚੋਂ ਇਸ ਭਿਆਨਕ ਬਿਮਾਰੀ ਦੇ ਖ਼ਾਤਮੇ ਲਈ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਅੱਖੀ ਦੇਖੀ ਬਾਬੇ ਨੇ ਪਾਕਿਸਤਾਨ ਦੀ ਲੜਾਈ, 1 ਮਹੀਨੇ ‘ਚ ਤੁਰਕੇ ਪਹੁੰਚਿਆ ਸੀ ਪੰਜਾਬ | D5 Channel Punjabi

ਇਸ ਮੌਕੇ ਆਪ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਕੁੰਦਨ ਗੋਗੀਆ, ਜ਼ਿਲ੍ਹਾ ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਜਗਜੀਤ ਸਿੰਘ ਨਨਾਨਸੂ ਸਮੇਤ ਵੱਡੀ ਗਿਣਤੀ ‘ਚ ਹੋਰ ਆਗੂ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button