Breaking NewsD5 specialNewsPunjabTop News

ਮਾਲ ਮੰਤਰੀ ਵੱਲੋਂ ਨਾਇਬ ਤਹਿਸੀਲਦਾਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ)-:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਹੈ। ਯਾਦਵਿੰਦਰ ਸਿੰਘ ਨਾਇਬ ਤਹਿਸੀਲਦਾਰ ਵਜੋਂ ਸਾਦਿਕ ਵਿਖੇ ਤਾਇਨਾਤ ਸਨ ਅਤੇ ਉਹ ਫ਼ਰੀਦਕੋਟ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ।

Khalistan Movement : CM ਨੂੰ ਧਮਕੀ! ਹਾਈਅਲਰਟ ਜਾਰੀ? ਚੱਪੇ-ਚੱਪੇ ’ਤੇ ਲੱਗੀ ਭਾਰੀ ਪੁਲਿਸ | D5 Channel Punjabi

ਆਪਣੇ ਸ਼ੋਕ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ, “ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਦੇ ਦੇਹਾਂਤ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ। ਮੈਂ ਯਾਦਵਿੰਦਰ ਸਿੰਘ ਦੀ ਡਿਊਟੀ ਪ੍ਰਤੀ ਸਮਰਪਣ ਦੀ ਭਾਵਨਾ ਅਤੇ ਲਗਨ ਨੂੰ ਸਲਾਮ ਕਰਦਾ ਹਾਂ ਕਿਉਂਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਸਨ।” ਦੁਖੀ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨੂੰ ਇਹ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button