Press ReleasePunjabTop News

ਮਾਲ ਵਿਭਾਗ ‘ਚ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ- ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤਖੋਰਾਂ ਖਿਲਾਫ ਵਿੱਢੀ ਮੁਹਿੰਮ ਦਾ ਮਾਲ ਮੰਤਰੀ ਵੱਲੋਂ ਭਰਵਾਂ ਸਵਾਗਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਪਿਛਲੇ 9 ਮਹੀਨਿਆਂ ਤੋਂ ਰਿਸ਼ਵਤਖੋਰਾਂ ਖਿਲਾਫ ਵਿੱਢੀ ਮੁਹਿੰਮ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਭਰਵੇਂ ਸ਼ਬਦਾਂ ਵਿਚ ਪ੍ਰਸ਼ੰਸ਼ਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਦ੍ਰਿੜ ਇਰਾਦੇ ਨਾਲ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਦੀ ਕਾਮਯਾਬੀ ਲਈ ਆਮ ਲੋਕਾਂ ਨੂੰ ਪੰਜਾਬ ਸਰਕਾਰ ਦਾ ਖੁੱਲ੍ਹ ਕੇ ਸਾਥ ਦੇਣਾ ਚਾਹੀਦਾ ਹੈ।
Ik Meri vi Suno : ਕਿਸਾਨਾਂ ਨੂੰ Toll Plaza ਬੰਦ ਕਰਨੇ ਪਾਏ ਮਹਿੰਗੇ! Bandi Singh Rehai ਦਾ ਭਖਿਆ ਮੁੱਦਾ
ਜਿੰਪਾ ਨੇ ਕਿਹਾ ਕਿ ਸਰਕਾਰ ਬਣਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪ੍ਰਣ ਕੀਤਾ ਸੀ ਕਿ ਰਿਸ਼ਵਤਖੋਰੀ ਦੇ ਕੋਹੜ ਨੂੰ ਪੰਜਾਬ ‘ਚੋਂ ਖਤਮ ਕਰਕੇ ਦਮ ਲਿਆ ਜਾਵੇਗਾ ਅਤੇ ਇਸ ਮਕਸਦ ਦੀ ਪੂਰਤੀ ਲਈ ਕਿਸੇ ਵੀ ਪੱਧਰ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਕਿਸੇ ਵੀ ਪੱਧਰ ਦਾ ਦਬਾਅ ਰਿਸ਼ਵਤਖੋਰਾਂ ਨੂੰ  ਕਾਰਵਾਈ ਤੋਂ ਬਚਾਅ ਨਹੀਂ ਸਕਦਾ।
Punjab CBI Raids : ਪੰਜਾਬ ਅੰਦਰ CBI ਦੀ ਵੱਡੀ Raid, ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ | D5 Channel Punjabi
ਮਾਲ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਦੌਰਾਨ ਕਈ ਵਿਭਾਗਾਂ ਦੀ ਕਾਰਗੁਜ਼ਾਰੀ ਤੋਂ ਆਮ ਲੋਕ ਕਾਫੀ ਦੁਖੀ ਸਨ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ ਉਦੋਂ ਤੋਂ ਸਾਰਥਕ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਆਪਣੀ ਹੀ ਸਰਕਾਰ ਦੇ ਇਕ ਮੰਤਰੀ ਤੋਂ ਲੈ ਕੇ ਪਿਛਲੀਆਂ ਸਰਕਾਰਾਂ ਵਿਚ ਭ੍ਰਿਸ਼ਟਾਚਾਰੀ ਤਰੀਕਿਆਂ ਰਾਹੀਂ ਪੰਜਾਬ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਅਤੇ ਅਫਸਰਾਂ ਦਾ ਪਰਦਾਫਾਸ਼ ਕਰਕੇ ਮਾਨ ਸਰਕਾਰ ਨੇ ਇਹ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਰਿਸ਼ਵਤਖੋਰੀ ਕਰਨ ਵਾਲੇ ਕਿਸੇ ਵੀ ਮੰਤਰੀ, ਅਫਸਰ ਜਾਂ ਕਰਮਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ।
Canada Immigration Reality : Canada ਜਾਣ ਵਾਲੇ ਹੋ ਜਾਣ ਸਾਵਧਾਨ, ਵੱਜਣ ਲੱਗੀ ਵੱਡੀ ਠੱਗੀ | D5 Channel Punjabi
ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਦਿੱਕਤ ਰਹਿਤ ਸੇਵਾਵਾਂ ਦੇਣਾ ਅਫਸਰਾਂ/ਕਰਮਚਾਰੀਆਂ ਦਾ ਫਰਜ਼ ਹੈ ਅਤੇ ਡਿਊਟੀ ਵੀ। ਇਸ ਦੇ ਬਾਵਜੂਦ ਜੋ ਮੁਲਾਜ਼ਮ ਭ੍ਰਿਸ਼ਟ ਕੰਮਾਂ ਵਿਚ ਗਲਤਾਨ ਹਨ ਉਹ ਹਾਲੇ ਵੀ ਸੁਧਰ ਜਾਣ ਕਿਉਂ ਕਿ ਕਿਸੇ ਵੀ ਪੱਧਰ ‘ਤੇ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮਾਲ ਵਿਭਾਗ ਦੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਲੋਕ ਸੇਵਾ ਨੂੰ ਪਹਿਲ ਦਿੱਤੀ ਜਾਵੇ ਅਤੇ ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਰਿਸ਼ਵਤ ਦੇ ਕੀਤੇ ਜਾਣ।
ਪਹਿਲੀ ਵਾਰ 1984 Sikh Riots ਤੇ ਬੋਲਿਆ Rahul Gandhi ! ਸਰਕਾਰ ਨੂੰ ਸਿੱਧਾ ਹੋਇਆ ਜਥੇਦਾਰ ! | D5 Channel Punjabi
ਇਸ ਦੇ ਨਾਲ ਹੀ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਮਾਨ ਸਰਕਾਰ ਰਿਸ਼ਵਤਖੋਰੀ ਦੇ ਸਖਤ ਖਿਲਾਫ ਹੈ ਅਤੇ ਰਿਸ਼ਵਤਖੋਰਾਂ ਲਈ ਕੋਈ ਮੁਆਫੀ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button