ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਸਮੇਂ ਸਮੇਂ ‘ਤੇ ਵੱਖ-ਵੱਖ ਮਾਮਲੇ ਆਉਣ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸਖਤ ਚਿਤਾਵਨੀ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾੜੇ ਕਿਰਦਾਰਾਂ ਦੇ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕੀ ਫਿਰ ਵੀ ਜਿਹੜੇ ਵਿਅਕਤੀ ਮਾੜੇ ਕਿਰਦਾਰ ਦੇ ਹਨ ਉਹ ਆਪਣੇ ਆਪ ਹੀ ਸੰਸਥਾ ਨੂੰ ਛੱਡ ਦੇਣ ਨਹੀਂ ਤਾਂ ਪੰਥ ਸਖ਼ਤ ਕਾਰਵਾਈ ਕਰੇਗਾ।
ਬੇਅਦਬੀ ਕਾਨੂੰਨ ਮਾਮਲੇ ‘ਚ ਸਰਕਾਰ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ‘ਤੇ ਜਥੇਦਾਰ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਨੂੰ ਚਾਹੀਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਉਸ ਨਾਲ ਸੰਪਰਕ ਕਰੇ। ਕਮੇਟੀ ਦਾ ਸਮਾਂ ਵਧਾਉਣ ਬਾਰੇ ਜਥੇਦਾਰ ਨੇ ਕਿਹਾ ਕਿ ਸਮਾਂ ਆਉਣ ‘ਤੇ ਇਸ ਉੱਪਰ ਵਿਚਾਰ ਕੀਤੀ ਜਾਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਐਤਵਾਰ ਨੂੰ ਸਕੱਤਰੇਤ ਵਿਖੇ ਇਕੱਤਰਤਾ ਹੋਈ ਜਿਸ ਵਿਚ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਪੰਥ ‘ਚੋਂ ਖਾਰਜ ਕਰ ਦਿੱਤਾ ਗਿਆ ਹੈ। ਇਕੱਤਰਤਾ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਨੇ ਸ਼ਮੂਲੀਅਤ ਕੀਤੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.