Breaking NewsD5 specialNewsSportsTop News

ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੀ ਹਾਲਤ ਸਥਿਰ : ਹਸਪਤਾਲ

ਚੰਡੀਗੜ੍ਹ : ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਕੋਵਿਡ – 19 ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਠੀਕ ਹੋਣ ਦੀ ਪ੍ਰਕਿਰਿਆ ‘ਚ ਹਨ। ਉਨ੍ਹਾਂ ਦੇ ਬੇਟੇ ਜੀਵ ਮਿਲਖਾ ਸਿੰਘ ਨੂੰ ਜ਼ਲਦ ਹੀ ਉਨ੍ਹਾਂ ਦੇ ਹਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ। ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਮੋਹਾਲੀ ਸਥਿਤ ਫੋਰਟਿਸ ਹਸਪਤਾਲ ‘ਚ ਇਲਾਜ਼ ਚੱਲ ਰਿਹਾ ਹੈ ਅਤੇ ਹਸਪਤਾਲ ਤੋਂ ਮਿਲੀ ਤਾਜ਼ਾ ਅਪਡੇਟ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੇ ਲੱਛਣ ਵੀ ਹੌਲੀ – ਹੌਲੀ ਘੱਟ ਹੋ ਰਹੇ ਹਨ।

ਦਿੱਲੀ ਤੋਂ ਪੰਜਾਬ ਪਹੁੰਚਿਆ ਆਹ ਸਮਾਨ! ਦਿੱਲੀ ਵਾਲਿਆਂ ਨੇ ਕਰਤੇ ਵੱਡੇ ਖੁਲਾਸੇ!

ਹਸਪਤਾਲ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦਾ ਕੋਵਿਡ ਨਮੂਨੀਆ ਦਾ ਇਲਾਜ ਚੱਲ ਰਿਹਾ ਸੀ। ਦੋਵਾਂ ਦੀ ਹਾਲਤ ‘ਤੇ ਤਾਜ਼ਾ ਅਪਡੇਟ ‘ਚ ਹਸਪਤਾਲ ਨੇ ਕਿਹਾ ਕਿ ਦੋਵਾਂ ਦੀ ਹਾਲਤ ਸਥਿਰ ਹੈ। ਹਸਪਤਾਲ ਨੇ ਕਿਹਾ ਕਿ ਮਿਲਖਾ ਸਿੰਘ ਤੇ ਉਸਦੀ ਪਤਨੀ ਦੀ ਹਾਲਤ ਸਥਿਰ ਹੈ ਅਤੇ ਉਸਦੇ ਲੱਛਣ ਵੀ ਘੱਟ ਹੋ ਰਹੇ ਹਨ। ਮਿਲਖਾ ਸਿੰਘ ਦੀ ਸਿਹਤ ‘ਚ ਸੁਧਾਰ ਹੋਇਆ ਹੈ। ਮਿਲਖਾ ਸਿੰਘ (91) ਨੂੰ ਸੋਮਵਾਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਦਕਿ ਉਸਦੀ ਪਤਨੀ (82) ਨੂੰ ਬੁੱਧਵਾਰ ਕੋਵਿਡ-19 ਪਾਜ਼ੇਟਿਵ ਆਉਣ ਤੋਂ ਬਾਅਦ ਦਾਖਲ ਕਰਵਾਇਆ ਗਿਆ ਸੀ। ਜੀਵ ਨੇ ਕਿਹਾ ਕਿ ਉਸਦੇ ਮਾਤਾ-ਪਿਤਾ ਦੀ ਹਾਲਤ ਸਥਿਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button