chandigarhNewsPunjab

ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਕਰੋਨਾ ਮੁਕਤ ਫਤਹਿਗੜ੍ਹ ਸਾਹਿਬ’ ਮੁਹਿੰਮ

ਫਤਹਿਗੜ੍ਹ ਸਾਹਿਬ, 28 ਸਤੰਬਰ
ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਨੂੰ ਮਾਤ ਦੇਣ ਲਈ ਵਿਸ਼ੇਸ਼ ਮੁਹਿੰਮ ‘ਕਰੋਨਾ ਮੁਕਤ ਫਤਹਿਗੜ੍ਹ ਸਾਹਿਬ’ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਕੋਵਿਡ ਟੈਸਟਿੰਗ ਲਈ ਵੱਧ ਤੋਂ ਵੱਧ ਸੈਂਪਲ ਲਏ ਜਾ ਰਹੇ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਸੇਵਾ ਕੇਂਦਰ, ਪਟਵਾਰ ਖਾਨਾ ਵਿਖੇ ਸੈਂਪਲ ਲੈਣ ਦੇ ਨਾਲ ਨਾਲ ਵਸੀਕਾ ਨਵੀਸਾਂ ਦੇ ਸੈਂਪਲ ਲਏ ਗਏ। ਲਏ ਗਏ 200 ਸੈਂਪਲਾਂ ਵਿਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਵਿਅਕਤੀ ਦੇ ਕੋਵਿਡ ਟੈਸਟ ਕਰਵਾਏ ਜਾ ਰਹੇ ਹਨ, ਉੱਥੇ ਹਰ ਸੰਸਥਾ ਦੇ ਹਰ ਮੈਂਬਰ ਦਾ ਟੈੱਸਟ ਵੀ ਕੀਤਾ ਜਾ ਰਿਹਾ ਹੈ।  ਜਿਹੜੀ ਸੰਸਥਾ ਦੇ ਹਰ ਮੈਂਬਰ ਦਾ ਟੈਸਟ  ਨੈਗੇਟਿਵ ਆਵੇਗਾ, ਉਸ ਨੂੰ ਕੋਵਿਡ ਮੁਕਤ ਸਬੰਧੀ ਸਰਟੀਫਿਕੇਟ ਦਿੱਤਾ ਜਾਵੇਗਾ।
ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਬਿਨਾਂ ਕਿਸੇ ਐਮਰਜੈਂਸੀ ਜਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਹੋਰ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਤੇ ਪਾਣੀ ਜਾਂ ਸੈਨੇਟਾਈਜ਼ਰ ਨਾਲ ਸਾਫ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਮਾਜਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।
ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਨੂੰ ਇਸ ਗੱਲ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।
-NAV GILL
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button