ਮਿਸ਼ਨ ਫਤਿਹ 35 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ , ਘਰਾਂ ਨੂੰ ਕੀਤੀ ਵਾਪਸੀ -ਡਿਪਟੀ ਕਮਿਸ਼ਨਰ
ਸੰਗਰੂਰ, 4 ਅਕਤੂਬਰ:
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 35 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਲਓ ਨਵਜੋਤ ਸਿੱਧੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?ਰਾਹੁਲ ਗਾਂਧੀ ਨੇ ਕਾਂਗਰਸ ‘ਚ ਕਰਤਾ ਵੱਡਾ ਧਮਾਕਾ!
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 1 ਮਰੀਜ਼ ਮਲੇਰਕੋਟਲਾ ਤੋਂ ਅਤੇ 34 ਮਰੀਜ਼ ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤੇ ਹਨ।
ਲਓ ਕਿਸਾਨਾਂ ਨੇ ਮੋਦੀ ਨੂੰ ਛੱਡ ਅੱਜ ਘੇਰਿਆ ਰਾਹੁਲ ਗਾਂਧੀ!ਦੇਖੋ ਕਿਵੇਂ ਬਣਾਈ ਰੇਲ!
ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
-Nav Gill
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.