UncategorizedD5 specialFatehgarh SahibNewsPunjab

ਮਿਸ਼ਨ ਫ਼ਤਹਿ : ਜਿ਼ਲ੍ਹੇ ਵਿੱਚ ਹੁਣ ਤੱਕ 1703 ਵਿਅਕਤੀਆਂ ਨੇ ਦਿੱਤੀ ਕੋਵਿਡ-19 ਨੂੰ ਮਾਤ : ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 04 ਅਕਤੂਬਰ :

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ  ਵਿੱਚ ਹੁਣ ਤੱਕ 40,218 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ 37, 930 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਪੋਜੇਟਿਵ ਆਏ 1957 ਮਰੀਜਾਂ ਵਿੱਚੋਂ 1703 ਵਿਅਕਤੀਆਂ ਨੇ ਕੋਰੋਨਾ ਮਹਾਂਮਾਰੀ ਨੂੰ ਮਾਤ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਸੁਰਿੰਦਰ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂਦੀ  ਗਿਣਤੀ 167 ਹੈ ਜਦੋਂ ਕਿ 331 ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ  ਸਕੇ।

 

ਲਓ ਜੀ ! ਨੌਜਵਾਨਾਂ ਨੇ ਡਫਲੀ ਵਜਾਕੇ ਕਰਤਾ ਜੰਗ ਦਾ ਐਲਾਨ !ਹੁਣ ਪੈਣਗੀਆਂ ਅਡਾਨੀ ,ਅੰਬਾਨੀ ਤੇ ਮੋਦੀ ਨੂੰ ਭਾਜੜਾ !

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਰ-ਵਾਰ ਹੱਥ ਧੋਣ, ਘਰੋਂ ਬਾਹਰ ਜਾਣ ਵਾਲੇ ਮਾਸਕ ਪਾਉਣ ਅਤੇ ਸਮਾਜਿਕ ਵਿੱਥ ਕਾਇਮ ਰੱਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਕੋਰੋਨਾ ਖਿਲਾਫ ਜੰਗ ਵਿੱਚ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ।
ਜਿ਼ਲ੍ਹੇ ਵਿੱਚ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਤ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ ਕਿਉਂਕਿ ਕੋਈ ਵੀ ਜੰਗ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button