Politics VPunjab V

ਮਿਸ਼ਨ ਫ਼ਤਹਿ : ਵਿਧਾਇਕ ਨਾਗਰਾ ਨੇ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 04 ਅਕਤੂਬਰ :

ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਹਿ ਅਧੀਨ ਕੋਵਿਡ-19 ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਕਿਸਾਨਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ ਕਿਉਂਕਿ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹੁਣ ਨਾਲ ਜਿਥੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਪਰਾਲੀ ਨੂੰ ਅੱਗ ਲਗਾਉਣ ਨਾਲ ਉਠਦੇ ਧੂੰਏ ਕਾਰਨ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਵੀ ਰੋਕਿਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਫਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਭਗੜਾਣਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀਰੀ ਦੀ ਖਰੀਦ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਗੜਾਣਾ ਵਿਖੇ ਨਵੀਂ ਮੰਡੀ ਬਣਾਉਣ ਦਾ ਐਲਾਨ ਵੀ ਕੀਤਾ।

ਲਓ ਨਵਜੋਤ ਸਿੱਧੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?ਰਾਹੁਲ ਗਾਂਧੀ ਨੇ ਕਾਂਗਰਸ ‘ਚ ਕਰਤਾ ਵੱਡਾ ਧਮਾਕਾ!

ਵਿਧਾਇਕ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸਾਨ ਆਪਣੀ ਫਸਲ ਬਿਨਾਂ ਕਿਸੇ ਮੁਸ਼ਕਲ ਤੋਂ ਮੰਡੀਆਂ ਵਿੱਚ ਵੇਚ ਸਕਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਇਕੱਲੇ ਕਿਸਾਨ ਨੂੰ 50 ਫੀਸਦੀ ਤੇ ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ’ਤੇ ਖੇਤੀ ਮਸ਼ੀਨਰੀ ਦਿੱਤੀ ਜਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।  ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਵਾਈਸ ਚੇਅਰਮੈਨ ਸ਼੍ਰੀ ਬਲਵਿੰਦਰ ਸਿੰਘ ਮਾਵੀ, ਸਰਪੰਚ ਗੁਰਵਿੰਦਰ ਸਿੰਘ, ਜਿ਼ਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ, ਬਲਾਕ ਪ੍ਰਧਾਨ ਡਾ. ਬਲਰਾਮ ਸ਼ਰਮਾ, ਸਹਿਕਾਰੀ ਸਭਾ ਦਾ ਪ੍ਰਧਾਨ ਸੱਜਣ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਕੌਰ ਭੱਠਲ,  ਜਸਪਾਲ ਸਿੰਘ ਦਾਦੂ ਮਾਜਰਾ ਤੋਂ ਇਲਾਵਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਲਓ ਕਿਸਾਨਾਂ ਨੇ ਮੋਦੀ ਨੂੰ ਛੱਡ ਅੱਜ ਘੇਰਿਆ ਰਾਹੁਲ ਗਾਂਧੀ!ਦੇਖੋ ਕਿਵੇਂ ਬਣਾਈ ਰੇਲ!

-Nav Gill

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button