InternationalTop News

ਮਿਸ਼ੀਗਨ ‘ਚ ਅੱਗ ਲੱਗਣ ਕਾਰਨ 6 ਬੱਚਿਆਂ ਸਮੇਤ 8 ਮੌਤਾਂ

ਮਿਸ਼ੀਗਨ ਦੇ ਗ੍ਰੈਂਡ ਹੈਵਨ ਇਲਾਕੇ ‘ਚ ਇਕ ਘਰ ਵਿਚ ਅੱਗ ਲੱਗ ਜਾਣ ਦੇ ਸਿੱਟੇ ਵਜੋਂ 6 ਬੱਚਿਆਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਸੂਚਨਾ ਮਿਲਣ ‘ਤੇ ਮੌਕੇ ਉਪਰ ਪੱਜੇ ਫਾਇਰਫਾਈਟਰਾਂ ਨੇ ਅੱਗ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਓਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਤੇ ਘਰ ਵਿਚ ਮੌਜੂਦ 8 ਲੋਕ ਦਮ ਤੋੜ ਚੁੱਕੇ ਸਨ। ਇਹ ਜਾਣਕਾਰੀ  ਓਟਾਵਾ ਕਾਉਂਟੀ ਸ਼ੈਰਿਫ਼ ਦੇ ਦਫ਼ਤਰ ਦੇ ਕੈਪਟਨ ਜੇਕ ਸਪਾਰਕਸ ਨੇ ਮੀਡੀਆ ਨੂੰ ਦਿੰਦਿਆਂ ਦੱਸਿਆ ਕਿ ਕੁਝ ਪੀੜਤਾਂ ਦੇ ਗੋਲੀਆਂ ਵੱਜੀਆਂ ਹੋਈਆਂ ਸਨ ਅਤੇ ਅਜਿਹਾ ਲੱਗਦਾ ਹੈ ਕਿ ਅੱਗ ਜਾਣਬੁੱਝ ਕੇ ਲਗਾਈ ਗਈ ਹੈ। ਇਹ ਇਕ ਗੰਝਲਦਾਰ ਮਾਮਲਾ ਹੈ, ਜਿਸ ਦੀ ਮੁਕੰਮਲ ਜਾਂਚ ਉਪਰੰਤ ਹੀ ਅਸਲ ਕਹਾਣੀ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਘਰ ਦੇ ਅੰਦਰ ਮਿਲੇ ਮ੍ਰਿਤਕ ਬੱਚਿਆਂ ਦੀ ਉਮਰ 5 ਤੋਂ 15 ਸਾਲ ਦੇ ਵਿਚਕਾਰ ਹੈ। ਮਿਸ਼ੀਗਨ ਸਟੇਟ ਪੁਲਿਸ ਅਗਜ਼ਨੀ ਜਾਂਚਕਰਤਾ ਵੀ ਮੌਕੇ ਉਪਰ ਪੁੱਜੇ ਹਨ। ਪੁਲਿਸ ਅਨੁਸਾਰ ਜਾਂਚਕਰਤਾ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਘਟਨਾ ਕਤਲ ਜਾਂ ਆਤਮ ਹੱਤਿਆ ਹੋ ਸਕਦੀ ਹੈ ਅਤੇ ਉਮੀਦ ਹੈ ਕਿ ਛੇਤੀ ਹੀ ਇਸ ਸਬੰਧੀ ਨਤੀਜੇ ‘ਤੇ ਪਹੁੰਚਿਆ ਜਾਵੇਗਾ। ਪੁਲਿਸ ਨੇ ਪੀੜਤਾਂ ਦੇ ਨਾਂ ਜਨਤਕ ਨਹੀਂ ਕੀਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button