ਥਾਣਾ ਸਿਵਲ ਲਾਈਨ ਪੁਲਿਸ ਨੇ ਐੱਨਡੀਐੱਸ ਐਕਟ ਦੇ ਮਾਮਲੇ ’ਚ ਫ਼ਰਾਰ ਚੱਲ ਰਹੇ ਡਰੱਗ ਪੈਲਡਰ ਨੂੰ ਵਰ੍ਹਦੇ ਮੀਂਹ ’ਚ ਲਿੱਬੜੀ ਹਾਲਤ ’ਚ ਖੇਤਾਂ ’ਚੋਂ ਕਾਬੂ ਕਰਕੇ ਮੋਢਿਆਂ ’ਤੇ ਚੁੱਕ ਕੇ ਲਿਆਂਦਾ।
ਥਾਣਾ ਸਿਵਲ ਲਾਈਨ ਦੇ ਐੱਸਐੱਚਓ ਗੁਰਮੀਤ ਸਿੰਘ ਵਲੋਂ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਮੁਕੱਦਮਿਆਂ ਵਿੱਚ ਫਰਾਰ ਚੱਲ ਰਹੇ 12 ਮੁਲਜ਼ਮਾਂ ਨੂੰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਅੱਜ ਸਿਵਲ ਲਾਈਨ ਥਾਣੇ ਦੀ ਪੁਲਿਸ ਨੇ ਮੁਰਗੀ ਮੁਹੱਲਾ, ਗਾਂਧੀ ਨਗਰ ਕੈਂਪ, ਗੌਂਸਪੁਰਾ ਅਤੇ ਹੋਰ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਕਾਬੂ ਕੀਤਾ। ਇਸ ਦੌਰਾਨ ਐੱਨਡੀਪੀਐੱਸ ਐਕਟ ਦੇ ਇੱਕ ਮਾਮਲੇ ਵਿੱਚ ਫਰਾਰ ਚੱਲ ਰਿਹਾ ਡਰੱਗ ਪੈਡਲਰ ਵੀ ਪੁਲਿਸ ਦੇ ਹੱਥ ਚੜ੍ਹ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਨੇ ਦੱਸਿਆ ਕਿ ਕਾਰਵਾਈ ਦੌਰਾਨ ਇਕ ਮੁਲਜ਼ਮ ਪੁਲਿਸ ਨੂੰ ਦੇਖ ਕੇ ਖੇਤਾਂ ਵੱਲ ਭੱਜ ਗਿਆ ਸੀ, ਜਿਸ ’ਤੇ ਥਾਣਾ ਸਿਵਲ ਲਾਈਨ ਦੇ ਮੁੱਖ ਮੁਨਸ਼ੀ ਅਰਸ਼ਦੀਪ ਸਿੰਘ ਅਤੇ ਪੁਲਿਸ ਪਾਰਟੀ ਨੇ ਉਸ ਦਾ ਪਿੱਛਾ ਕਰਦੇ ਹੋਏ ਕਾਫ਼ੀ ਮੁਸ਼ੱਕਤ ਮਗਰੋਂ ਉਸ ਨੂੰ ਖੇਤਾਂ ਵਿੱਚੋਂ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕਰ ਲਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ, ਜੋ ਐਨਡੀਪੀਐੱਸ ਮਾਮਲੇ ਵਿੱਚ ਫਰਾਰ ਚੱਲ ਰਿਹਾ ਸੀ।
ਡੀਐੱਸਪੀ ਨੇ ਦੱਸਿਆ ਕਿ ਖੇਤਾਂ ਵਿੱਚੋਂ ਫੜੇ ਜਾਣ ਕਾਰਨ ਉਹ ਲਿਬੜੀ ਹਾਲਤ ਵਿੱਚ ਸੀ, ਜਿਸ ਦੇ ਚਲਦਿਆਂ ਪੁਲਿਸ ਮੁਲਾਜ਼ਮ ਉਸ ਨੂੰ ਮੋਢਿਆਂ ‘ਤੇ ਚੁੱਕ ਕੇ ਸੜਕ ਤੱਕ ਲੈ ਕੇ ਆਏ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ 100 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕਰਕੇ ਪੁੱਛਗਿੱਛ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.