ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ
ਸਾਰੇ ਸੂਬੇ ਦੂਜੇ ਰਾਜਾਂ ਵਿੱਚ ਚੱਲ ਰਹੇ ਨਵੇਂ ਉੱਦਮਾਂ ਤੋਂ ਸਿੱਖ ਕੇ ਪ੍ਰੇਰਨਾ ਲੈਣ: ਮੀਤ ਹੇਅਰ
ਮੀਤ ਹੇਅਰ ਨੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੰਦਿਆਂ ਪੰਜਾਬੀਆਂ ਦੀ ਅਥਾਹ ਸਮਰੱਥਾ ਦਾ ਜ਼ਿਕਰ ਕੀਤਾ
ਪੰਜਾਬ ਦੇ ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਵੀ ਕੀਤਾ ਦੌਰਾ
ਇੰਫਾਲ/ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।
‘ਹੁਣ ਤਾਂ ਹੋ ਗਈ ਹੱਦ’ SGPC ਨੂੰ ਸਿੱਧਾ ਹੋ ਗਿਆ ‘Ravneet Bittu’ | D5 Channel Punjabi | Morinda Beadbi
ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਤੇ ਮਨੀਪੁਰ ਸਰਕਾਰ ਵੱਲੋਂ ਦੇਸ਼ ਦੇ ਸਮੂਹ ਸੂਬਿਆਂ/ਯੂ.ਟੀਜ਼ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਦੋ ਰੋਜ਼ਾ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਵੱਖ-ਵੱਖ ਸੂਬਿਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਕ-ਦੂਜੇ ਤੋਂ ਪ੍ਰੇਰਨਾ ਲੈ ਕੇ ਸਭ ਨੂੰ ਇਕੱਠਿਆਂ ਅੱਗੇ ਵਧਣਾ ਚਾਹੀਦਾ ਹੈ।ਇਸ ਸੈਸ਼ਨ ਦੌਰਾਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੀਤ ਹੇਅਰ ਵੱਲੋਂ ਚੁੱਕੇ ਮਾਮਲਿਆਂ ਦੀ ਪ੍ਰੋੜਤਾ ਕਰਦਿਆਂ ਟੇਲੈਂਟ ਹੰਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਦੀ ਗੱਲ ਕਹੀ।
Beadbi ਕਰਨ ਵਾਲੇ ਖ਼ਿਲਾਫ਼ ਵੱਡਾ ਫੈਸਲਾ, ਹੁਣ ਬਚਣ ਦੇ ਰਾਸਤੇ ਹੋਏ ਬੰਦ! | D5 Channel Punjabi
ਮੀਤ ਹੇਅਰ ਨੇ ਪੰਜਾਬ ਦੇ ਅਥਲੀਟ ਅਕਸ਼ਦੀਪ ਸਿੰਘ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਹੜਾ ਅਥਲੀਟ ਫ਼ੌਜ ਵਿੱਚ ਭਰਤੀ ਕਰਨ ਲਈ ਦੌੜਨ ਆਇਆ ਸੀ, ਉਸ ਨੂੰ ਕੋਚ ਨੇ ਪਛਾਣ ਕੇ ਅਜਿਹਾ ਤਰਾਸ਼ਿਆ ਕਿ ਹੁਣ ਓਲੰਪਿਕਸ ਲਈ ਕੁਆਲੀਫਾਈ ਹੋ ਗਿਆ। ਬਿਹਾਰ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਖੇਡ ਟਰਾਇਲਾਂ ਨੂੰ ਵੀ ਇਕ ਦਿਨ ਦੀ ਬਜਾਏ ਮਹੀਨਾ ਭਰ ਚਲਾਇਆ ਜਾ ਰਿਹਾ ਹੈ ਤਾਂ ਜੋ ਅਸਲ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਏ।
‘ਹੁਣ ਤਾਂ ਹੋ ਗਈ ਹੱਦ’ SGPC ਨੂੰ ਸਿੱਧਾ ਹੋ ਗਿਆ ‘Ravneet Bittu’ | D5 Channel Punjabi | Morinda Beadbi
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਓਲੰਪਿਕਸ ਸਮੇਤ ਵੱਡੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਜ਼ਮੀਨੀ ਪੱਧਰ ਉਤੇ ਧਿਆਨ ਦੇਣਾ ਪਵੇਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨੈਸ਼ਨਲ ਮੈਡਲ ਜੇਤੂਆਂ ਨੂੰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਇਕ ਸਾਲ ਲਈ 16000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਜਿਸ ਨਾਲ ਖਿਡਾਰੀ ਚੰਗੇ ਪ੍ਰਦਰਸ਼ਨ ਲਈ ਮੋਟੀਵੇਟ ਹੋਣਗੇ।
Australia ਬਾਰੇ ਅਫਵਾਹਾਂ ਦਾ ਸੁਣੋ ਸੱਚ, ਭਾਰਤ ਆਏ PM ਨੇ ਦਿੱਤਾ ਵੱਡਾ ਬਿਆਨ | D5 Channel Punjabi
ਮੀਤ ਹੇਅਰ ਨੇ ਪੰਜਾਬੀ ਖਿਡਾਰੀਆਂ ਦੀ ਪ੍ਰਤਿਭਾ ਦੀ ਗੱਲ ਕਰਦਿਆਂ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੱਤੀ ਜਿੱਥੇ ਕੈਨੇਡਾ ਤੇ ਇੰਗਲੈਂਡ ਵੱਲੋਂ ਮੈਡਲ ਜਿੱਤਣ ਵਾਲੇ ਪਹਿਲਵਾਨ ਅਮਰਵੀਰ ਸਿੰਘ ਢੇਸੀ ਤੇ ਮਨਧੀਰ ਸਿੰਘ ਕੂਨਰ ਪੰਜਾਬੀ ਮੂਲ ਦੇ ਸਨ ਅਤੇ ਪਾਕਿਸਤਾਨ ਦਾ ਮੈਡਲ ਜੇਤੂ ਵੀ ਲਹਿੰਦੇ ਪੰਜਾਬ ਦਾ ਸੀ।ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਇਸੇ ਪ੍ਰਤਿਭਾ ਦੀ ਸ਼ਨਾਖ਼ਤ ਕਰਕੇ ਉੱਭਰਦੇ ਖਿਡਾਰੀਆਂ ਨੂੰ ਮੰਚ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ।
ਭਖਿਆ Morinda Beadbi ਮਾਮਲਾ! Patiala ’ਚ ਸੰਗਤ ਨੇ ਕਰਤਾ ਐਲਾਨ!ਪ੍ਰਸ਼ਾਸਨ ਨੂੰ ਛਿੜੀ ਬਿਪਤਾ! | D5 Channel Punjabi
ਸੈਸ਼ਨ ਦੀ ਸਮਾਪਤੀ ਤੋਂ ਬਾਅਦ ਖੇਡ ਮੰਤਰੀ ਮੀਤ ਹੇਅਰ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ, ਇੰਫਾਲ ਦਾ ਦੌਰਾ ਵੀ ਕੀਤਾ ਜਿੱਥੇ ਖੇਡ ਸਾਇੰਸ ਦੇ ਖੇਤਰ ਵਿੱਚ ਨਵੀਆਂ ਐਡਵਾਂਸਡ ਤਕਨੀਕਾਂ ਦੇਖੀਆਂ। ਸਪੋਰਟਸ ਸਾਇਕਾਲੌਜੀ ਲੈਬ ਵੀ ਦੇਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਲਏ ਖੁਆਬ ਨੂੰ ਪੂਰਾ ਕਰਨ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਜਿੱਥੋਂ ਵੀ ਕੁਝ ਨਵਾਂ ਸਿੱਖਣ ਨੂੰ ਮਿਲ ਰਿਹਾ ਹੈ, ਉੱਥੋਂ ਸਿੱਖਿਆ ਜਾ ਰਿਹਾ ਹੈ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.