Press ReleasePunjabTop News

ਮੀਤ ਹੇਅਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਸਾਲ ਵਿੱਚ 30 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਸੂਬੇ ਦੇ ਕੀਮਤੀ ਜਲ ਸਰੋਤਾਂ ਦੀ ਸੰਭਾਲ ਲਈ ਸਰਕਾਰ ਵਚਨਬੱਧ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਸਰਕਾਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਵਿਚ ਨਵੇਂ ਭਰਤੀ ਕੀਤੇ ਗਏ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇੱਥੇ ਪੰਜਾਬ ਭਵਨ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਾਮਗਮ ਦੌਰਾਨ ਨਿਯੁਕਤੀ ਪੱਤਰ ਸੌਂਪਣ ਸਮੇਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਵਾਸੀਆਂ ਪ੍ਰਤੀ ਇਹ ਵਚਨਬੱਧਤਾ ਹੈ ਕਿ ਸਰਕਾਰ ਸਥਾਨਕ ਪੱਧਰ ਉਤੇ ਹੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ।ਨਵ-ਨਿਯੁਕਤ ਕਰਮੀਆਂ ਨੂੰ ਵਧਾਈ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਕਿਉਂਕਿ ਉਨ੍ਹਾਂ ਵੱਲੋਂ ਕੀਤਾ ਜਾਣ ਵਾਲਾ ਸਰਵੇਖਣ ਦਾ ਕੰਮ ਕਿਸੇ ਵੀ ਉਸਾਰੀ ਕਾਰਜ ਦਾ ਮੂਲ ਆਧਾਰ ਹੈ ਅਤੇ ਜੇ ਕਰ ਉਹ ਸਹੀ ਕੀਤਾ ਹੋਵੇਗਾਤਾਂ ਕੰਮ ਵੀ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਪੋਸਟਿੰਗ ਕੀਤੀ ਜਾ ਰਹੀ ਹੈ, ਉੱਥੇ ਉਹ ਤਨਦੇਹੀ ਨਾਲ ਕੰਮ ਕਰਨ।

Gangster ਦੇ Brother ਨੂੰ ਕੀਤਾ ਅਗਵਾ, ਮੌਕੇ ‘ਤੇ ਪਹੁੰਚੇ ਦੋਸਤ, ਦੇਖੋ ਫੇਰ ਅੱਗੇ ਕੀ ਹੋਇਆ | D5 Channel Punjabi

ਮੀਤ ਹੇਅਰ ਜਿਨ੍ਹਾਂ ਕੋਲ ਜਲ ਸਰੋਤ ਵਿਭਾਗ ਦਾ ਵੀ ਚਾਰਜ ਹੈ, ਨੇ ਅੱਗੇ ਕਿਹਾ ਕਿ ਸਰਕਾਰ ਸੂਬੇ ਦੇ ਕੀਮਤੀ ਜਲ ਸਰੋਤਾਂ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇ ਦੌਰਾਨ ਖਾਸ ਕਰਕੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਰਕੇ ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੀ ਮਹੱਤਤਾਬਹੁਤ ਵੱਡੀ ਹੈ ਅਤੇ ਦੋਵਾਂ ਵਿਭਾਗਾਂ ਨੂੰ ਧਰਤੀ ਦੇ ਪਾਣੀ ਨੂੰ ਬਚਾਉਣ ਲਈਨਵੀਆਂ ਤਕਨੀਕਾਂ ਵਿਕਸਤ ਕਰਨੀਆਂ ਚਾਹੀਦੀਆਂ ਹਨ। ਅੰਤ ਵਿੱਚ ਉਨ੍ਹਾਂ ਇੱਕ ਵਾਰ ਫਿਰ ਨਵੇਂ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜੀਵਨ ਵਿੱਚ ਇਸ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨੌਕਰੀ ਵਿੱਚ ਸਫਲਤਾ ਦੀ ਕਾਮਨਾ ਕੀਤੀ।

ਦੁਨੀਆ ਭਰ ਦੇ ਸਿੱਖਾਂ ਨਾਲ ਜੁੜੀ ਵੱਡੀ ਖ਼ਬਰ | NIA Raids Khalsa Aid | Raja Warring | D5 Channel Punjabi

ਇਸ ਮੌਕੇ ਬੋਲਦਿਆਂ ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਨੇ ਵਿਭਾਗੀ ਪਰਿਵਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਐਕਸੀਅਨ ਬੀ.ਐਸ.ਢਿੱਲੋਂ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button