ਬਰਨਾਲਾ, 29 ਮਾਰਚ:
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਵਾਸੀਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਾਵਨ ਤੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿੱਚ ਮੀਤ ਹੇਅਰ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਭਗਵਾਨ ਸ੍ਰੀ ਰਾਮ ਚੰਦਰ ਜੀ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ ਹਨ ਜਿਨ੍ਹਾਂ ਨੇ ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਹੈ। ਸ੍ਰੀ ਰਾਮ ਜੀ ਦੀਆਂ ਸਿੱਖਿਆਵਾਂ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਹਮੇਸ਼ਾਂ ਹੀ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਮੀਤ ਹੇਅਰ ਨੇ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਲੋਕਾਂ ਲਈ ਖੁਸ਼ੀ ਅਤੇ ਖੁਸ਼ਹਾਲੀ ਦਾ ਸਬੱਬ ਵੀ ਬਣਦੇ ਹਨ। ਇਹ ਪਵਿੱਤਰ ਦਿਹਾੜਾ ਸਾਨੂੰ ਸਾਰਿਆਂ ਨੂੰ ਮਿਲ ਕੇ ਮਨਾਉਣ ਚਾਹੀਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.