SportsTop News

ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਦੇ 49 ਕਿਲੋਗ੍ਰਾਮ ਵਰਗ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

ਨਵੀਂ ਦਿੱਲੀ : ਬੀਤੇ ਦਿਨ ਹੋਏ ਸਮਾਗਮ ਨਾਲ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਦਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਨਦਾਰ ਆਗਾਜ ਹੋਇਆ। ਅੱਜ ਓਲੰਪਿਕ ਚਾਂਦੀ ਦਾ ਤਮਗਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਵੀ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ।

ਧਰਨਾਕਾਰੀਆਂ ‘ਤੇ ਪ੍ਰਸ਼ਾਸਨ ਦਾ ਐਕਸ਼ਨ! ਧਰਨਾ ਲਗਾਉਣਾ ਪਿਆ ਮਹਿੰਗਾ

ਮੀਰਾਬਾਈ ਚਾਨੂ (Mirabai Chanu) ਨੇ ਸ਼ੁੱਕਰਵਾਰ ਨੂੰ ਵੇਟਲਿਫਟਿੰਗ 49 ਕਿਲੋਗ੍ਰਾਮ ਵਰਗ ‘ਚ ਸੋਨ ਤਗਮਾ ਜਿੱਤਿਆ ਹੈ। ਮੀਰਾਬਾਈ ਨੇ ਕੁੱਲ 191 ਕਿਲੋ ਭਾਰ ਚੁੱਕ ਕੇ ਸੋਨ ਤਮਗਾ ਜਿੱਤਿਆ। ਮੀਰਾ ਨੇ ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ ਅਤੇ ਇਸ ਸਾਲ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਸੀ। ਮੀਰਾਬਾਈ ਚਾਨੂ ਨੇ ਨੈਸ਼ਨਲ ਖੇਡਾਂ ਵਿੱਚ ਸਨੈਚ ਰਾਊਂਡ ਵਿੱਚ 84 ਕਿਲੋ ਅਤੇ ਕਲੀਨ ਐਂਡ ਜਰਕ ਰਾਊਂਡ ਵਿੱਚ 107 ਕਿਲੋਗ੍ਰਾਮ ਭਾਰ ਚੁੱਕਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button