PunjabTop News

 ਮੁਅੱਤਲ ਡੀਆਈਜੀ ਭੁੱਲਰ ਦੀ ਗਤਕਾ ਫੈਡਰੇਸ਼ਨ ਦੇ ਬੈਂਕ ਖਾਤੇ ਡੀ-ਫਰੀਜ਼ ਕਰਨ ਦੇ ਹੁਕਮ

ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤ ਮਾਮਲੇ ਵਿੱਚ ਸੀਬੀਆਈ ਕੋਰਟ ਨੇ ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਤਿੰਨ ਬੈਂਕ ਖਾਤੇ ਡੀ-ਫਰੀਜ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਫੈਡਰੇਸ਼ਨ ਵੱਲੋਂ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਸੀਬੀਆਈ ਕੋਰਟ ਵਿੱਚ ਇਸ ਸਬੰਧੀ ਅਰਜ਼ੀ ਦਾਇਰ ਕੀਤੀ ਸੀ। ਪਿਛਲੇ ਸਾਲ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਜਾਂਚ ਦੌਰਾਨ ਫੈਡਰੇਸ਼ਨ ਅਤੇ ਐਸੋਸੀਏਸ਼ਨ ਦੇ ਬੈਂਕ ਖਾਤੇ ਵੀ ਫਰੀਜ਼ ਕਰ ਦਿੱਤੇ ਸਨ।ਇਹ ਕਾਰਵਾਈ ਇਸ ਲਈ ਕੀਤੀ ਗਈ ਸੀ ਕਿਉਂਕਿ ਹਰਚਰਨ ਸਿੰਘ ਭੁੱਲਰ ਲੰਬੇ ਸਮੇਂ ਤੱਕ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਰਹਿ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button