PunjabTop News

ਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਨੇ 8 ਦਿਨਾਂ ਲਈ ਈਡੀ ਹਿਰਾਸਤ ‘ਚ ਭੇਜਿਆ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲੀਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਗ੍ਰਿਫ਼ਤਾਰ ਕੀਤਾ ਹੋਇਆ ਹੈ। ਹੁਣ ਇਸ ਮਾਮਲੇ ਵਿੱਚ ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ 8 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਈਡੀ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ-1 ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ, ਭ੍ਰਿਸ਼ਟਾਚਾਰ ਅਤੇ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਚੱਲ ਰਹੀ ਜਾਂਚ ਦੇ ਆਧਾਰ ‘ਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਬੀਤੇ ਦਿਨੀਂ ਭਾਵ 9 ਅਕਤੂਬਰ ਨੂੰ ਪੀ.ਐੱਮ.ਐੱਲ.ਏ., 2002 ਦੀ ਧਾਰਾ 19 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।ਇਸ ਤੋਂ ਪਹਿਲਾਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.), ਚੰਡੀਗੜ੍ਹ ਵੱਲੋਂ ਦਰਜ ਕੀਤੀਆਂ ਗਈਆਂ ਦੋ ਐੱਫ.ਆਈ.ਆਰਜ਼ ਦੇ ਆਧਾਰ ‘ਤੇ ਈਡੀ ਨੇ ਇਹ ਮਨੀ ਲਾਂਡਰਿੰਗ ਜਾਂਚ ਸ਼ੁਰੂ ਕੀਤੀ ਸੀ। ਇਸੇ ਮਾਮਲੇ ਵਿੱਚ ਈਡੀ ਨੇ 18 ਸਤੰਬਰ 2026 ਨੂੰ ਹਰਚਰਨ ਸਿੰਘ ਭੁੱਲਰ ਦੇ ਵਿਚੋਲੇ (ਕੋਡਵਿਨ) ਵਜੋਂ ਕੰਮ ਕਰਨ ਵਾਲੇ ਕ੍ਰਿਸ਼ਾਨੂ ਸ਼ਾਰਦਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਹਰਚਰਨ ਸਿੰਘ ਭੁੱਲਰ ਨੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਇੱਕ ਅਪਰਾਧਿਕ ਮਾਮਲੇ ਨੂੰ ਰਫਾ-ਦਫਾ ਕਰਨ ਅਤੇ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪੁਲੀਸ ਦਖ਼ਲਅੰਦਾਜ਼ੀ ਦੇ ਆਪਣਾ ਕਾਰੋਬਾਰ ਜਾਰੀ ਰੱਖਣ ਦੀ ਇਜਾਜ਼ਤ ਦੇਣ ਬਦਲ 8 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਵਿੱਚੋਂ 5 ਲੱਖ ਰੁਪਏ ਕ੍ਰਿਸ਼ਾਨੂ ਸ਼ਾਰਦਾ ਜ਼ਰੀਏ ਸਵੀਕਾਰ ਵੀ ਕੀਤੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button