PunjabTop News

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ ਰਿਸ਼ਵਤ ਮਾਮਲੇ ਵਿਚ ਸੀਬੀਆਈ ਨੇ ਕੀਤੀ ਚਾਰਜਸ਼ੀਟ ਦਾਖਲ

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ ਰਿਸ਼ਵਤ ਮਾਮਲੇ ਵਿਚ ਸੀਬੀਆਈ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਮਾਮਲੇ ਵਿਚ ਵਿਚੌਲੀਆ ਕ੍ਰਿਸ਼ਨੂੰ ਸ਼ਾਰਦਾ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਕੁਰੱਪਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ। ਪਹਿਲਾਂ ਇਹ ਚਰਚਾ ਸੀ ਕਿ ਸੀਬੀਆਈ ਇਸ ਮਾਮਲੇ ਵਿਚ 15 ਦਸੰਬਰ ਨੂੰ ਚਾਰਜਸ਼ੀਟ ਫਾਈਲ ਕਰੇਗੀ ਪਰ ਦੂਜੇ ਪਾਸੇ ਅੱਜ ਮੁਲਜ਼ਮ DIG ਦਾ ਰਿਮਾਂਡ ਵੀ ਖਤਮ ਹੋ ਰਿਹਾ ਹੈ ਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਚਾਰਜਸ਼ੀਟ ਦੀ ਕਾਪੀ ਸੌਂਪ ਦਿੱਤੀ ਜਾਵੇਗੀ।DIG ਨੂੰ 16 ਅਕਤੂਬਰ ਨੂੰ ਸੀਬੀਆਈ ਨੇ ਮੋਹਾਲੀ ਸਥਿਤ ਦਫਤਰ ਵਿਚ ਗ੍ਰਿਫਤਾਰ ਕੀਤਾ ਸੀ। ਪਹਿਲਾਂ ਸੀਬੀਆਈ ਨੇ ਵਿਚੌਲੀਏ ਕ੍ਰਿਸ਼ਨੂੰ ਸ਼ਾਰਦਾ ਨੂੰ ਗ੍ਰਿਫਤਾਰ ਕੀਤਾ ਸੀ ਤੇ ਉਸ ਦੇ ਬਾਅਦ ਡੀਆਈਜੀ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ‘ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਕਾਰਵਾਈ ਕੀਤੀ ਗਈ ਸੀ। ਇਸ ਦੇ ਬਾਅਦ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਗਿਆ ਜਿਥੋਂ 7 ਕਰੋੜ 50 ਲੱਖ ਰੁਪਏ, ਮਹਿੰਗੀਆਂ ਘੜੀਆਂ, ਸ਼ਰਾਬ ਤੇ ਗੱਡੀਆਂ ਦੀਆਂ ਚਾਬੀਆਂ ਬਰਾਮਦ ਹੋਈਆਂ ਹਨ।

DIG ਭੁੱਲਰ ਵੱਲੋਂ ਆਪਣੀ ਗ੍ਰਿਫਤਾਰੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਦਿੱਲੀ ਸਪੈਸਲ ਪੁਲਿਸ ਅਸਟੈਬਲਿਸ਼ਮੈਂਟ (DSPE) ਐਕਟ ਦੀ ਧਾਰਾ 5 ਤੇ 51 ਤਹਿਤ ਜਾਰੀ ਕਿਸੇ ਵੀ ਹੁਕਮ ਦਾ ਰਿਕਾਰਡ ਅਦਾਲਤ ਵਿਚ ਪੇਸ਼ ਕਰੇ।

ਇਸ ਨਾਲ ਇਹ ਪਤਾ ਲਗਾਇਆ ਜਾ ਸਕੇਗਾ ਕਿ ਕੀ ਚੰਡੀਗੜ੍ਹ ਵਿਚ ਸੂਬੇ ਦੇ ਮੁਲਾਜ਼ਮਾਂ ‘ਤੇ ਕਾਰਵਾਈ ਕਰਨ ਲਈ ਸੀਬੀਆਈ ਨੂੰ ਕੋਈ ਵੈਧ ਅਧਿਕਾਰ ਜਾਂ ਹੁਕਮ ਦਿੱਤਾ ਗਿਆ ਸੀ। ਹਾਲਾਂਕਿ ਅਜੇ ਤੱਕ ਕੇਂਦਰ ਨੇ ਜਵਾਬ ਦਾਖਲ ਕਰਨਾ ਹੈ, ਇਸ ਤੋਂ ਪਹਿਲਾਂ ਚਾਰਜਸ਼ੀਟ ਦਾਖਲ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button